Acts 9:39 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚੱਲਿਆ ਗਿਆ, ਜਦੋਂ ਉਹ ਉੱਥੇ ਪਹੁੰਚਿਆ, ਉਹ ਉਸ ਨੂੰ ਪੌੜੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸ ਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪੜੇ ਵਿਖਾਏ ਜਿਹੜੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਉੱਠਿਆ ਅਤੇ ਉਹਨਾਂ ਦੇ ਨਾਲ ਗਿਆ । ਜਦੋਂ ਉਹ ਉੱਥੇ ਪਹੁੰਚੇ ਤਾਂ ਉਹ ਪਤਰਸ ਨੂੰ ਚੁਬਾਰੇ ਵਿੱਚ ਲੈ ਗਏ । ਉੱਥੇ ਸਾਰੀਆਂ ਵਿਧਵਾਵਾਂ ਰੋਂਦੀਆਂ ਹੋਈਆਂ ਉਸ ਦੇ ਆਲੇ ਦੁਆਲੇ ਆ ਗਈਆਂ । ਫਿਰ ਉਹ ਪਤਰਸ ਨੂੰ ਉਹ ਕੁੜਤੇ ਅਤੇ ਚੋਗੇ, ਜਿਹੜੇ ਤਬੀਥਾ ਨੇ ਉਹਨਾਂ ਦੇ ਨਾਲ ਰਹਿੰਦੇ ਹੋਏ ਬਣਾਏ ਸਨ, ਦਿਖਾਉਣ ਲੱਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਸੇ ਵੇਲੇ ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਨਾਲ ਚਲਾ ਗਿਆ। ਜਦੋਂ ਉਹ ਯਾਪਾ ਵਿੱਚ ਉਸਦੇ ਘਰ ਪਹੁੰਚੇ, ਤਾਂ ਉਹ ਦੋਵੇਂ ਆਦਮੀ ਪਤਰਸ ਨੂੰ ਉੱਪਰਲੇ ਕਮਰੇ ਵਿੱਚ ਲੈ ਗਏ ਜਿੱਥੇ ਡੌਰਕਸ ਦੀ ਲਾਸ਼ ਪਈ ਸੀ। ਸਭ ਵਿਧਵਾਂ ਪਤਰਸ ਦੇ ਕੋਲ ਖੜ੍ਹੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਨ੍ਹਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਰ ਜਾਂ ਉੱਥੇ ਪੁੱਜਿਆ ਤਾਂ ਓਹ ਉਹ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਓਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਓਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ
Punjabi ERV
ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚਲਿਆ ਗਿਆ, ਜਦੋਂ ਉਹ ਉਥੇ ਪਹੁੰਚਿਆ, ਉਹ ਉਸਨੂੰ ਪੌਡ਼ੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪਡ਼ੇ ਵਿਖਾਏ ਜਿਹਡ਼ੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پطرس اُٹھ کے اوہناں دے نال ٹُر پیا تے جد اَپڑیا۔ اوہ اوہنوں چوبارے اُتّے لے گئے۔ تے سارِیاں بیوہ زنانِیاں اوہدے کول آ کھلوتیاں۔ تے روندیاں ہویاں جِنّے کُرتے۔ تے کپڑے ہرنی نے اوہناں دے نال ہوندیاں بنائے سن وکھالِدیاں سن۔
Punjabi Standard Bible (Punjabi Standard Bible) 2023
ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਚੱਲ ਪਿਆ ਅਤੇ ਜਦੋਂ ਉੱਥੇ ਪਹੁੰਚਿਆ ਤਾਂ ਉਹ ਉਸ ਨੂੰ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਵਾਂ ਰੋਂਦੀਆਂ ਹੋਈਆਂ ਉਸ ਦੇ ਕੋਲ ਖੜ੍ਹੀਆਂ ਉਸ ਨੂੰ ਉਹ ਕੁੜਤੇ ਅਤੇ ਕੱਪੜੇ ਵਿਖਾਉਣ ਲੱਗੀਆਂ ਜਿਹੜੇ ਦੋਰਕਸ ਨੇ ਉਨ੍ਹਾਂ ਦੇ ਨਾਲ ਹੁੰਦਿਆਂ ਬਣਾਏ ਸਨ।