Acts 9:40 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਓੁਹ ਤਬਿਥਾ ਵੱਲ ਮੁੜਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ, ਉੱਠ।” ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ। ਜਿਸ ਵਕਤ ਉਸ ਨੇ ਪਤਰਸ ਨੂੰ ਵੇਖਿਆ ਤਾਂ ਉਹ ਉੱਠ ਕੇ ਬੈਠ ਗਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੇ ਸਭ ਨੂੰ ਕਮਰੇ ਵਿੱਚੋਂ ਬਾਹਰ ਭੇਜ ਦਿੱਤਾ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ । ਫਿਰ ਉਸ ਨੇ ਲਾਸ਼ ਵੱਲ ਮੁੜ ਕੇ ਕਿਹਾ, “ਤਬੀਥਾ ਉੱਠ!” ਉਸ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਹ ਪਤਰਸ ਨੂੰ ਦੇਖ ਕੇ ਉੱਠ ਬੈਠੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਤਰਸ ਨੇ ਉਨ੍ਹਾਂ ਸਾਰਿਆਂ ਨੂੰ ਕਮਰੇ ਵਿੱਚੋਂ ਬਾਹਰ ਭੇਜ ਦਿੱਤਾ। ਤਦ ਉਹ ਆਪਣੇ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਮਰੀ ਹੋਈ ਤਬਿਥਾ ਦੇ ਸਰੀਰ ਵੱਲ ਮੁੜਦਿਆਂ ਉਸਨੇ ਕਿਹਾ, “ਹੇ ਤਬਿਥਾ, ਉੱਠ!” ਝੱਟ ਪਟ ਵਿੱਚ ਹੀ ਉਸਨੇ ਆਪਣੀਆਂ ਅੱਖਾਂ ਖੋਲ੍ਹੀਆਂ ਅਤੇ ਜਦੋਂ ਉਸਨੇ ਪਤਰਸ ਨੂੰ ਵੇਖਿਆ ਤਾਂ ਉਹ ਖੜ੍ਹੀ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਤਰਸ ਨੇ ਸਭਨਾਂ ਨੂੰ ਬਾਹਰ ਕੱਢਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਰ ਲੋਥ ਦੀ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਹ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!
Punjabi ERV
ਉਹ ਗੋਡਿਆਂ ਭਾਰ ਬੈਠ ਗਿਆ ਅਤੇ ਪ੍ਰਾਰਥਨਾ ਕੀਤੀ। ਫ਼ਿਰ ਉਪ ਤਬਿਥਾ ਵੱਲ ਮੁਡ਼ਿਆ, ਜੋ ਕਿ ਮੁਰਦਾ ਸੀ ਅਤੇ ਆਖਿਆ, “ਤਬਿਥਾ। ਉਠ।” ਉਸਨੇ ਆਪਣੀਆਂ ਅਖਾਂ ਖੋਲ੍ਹੀਆਂ। ਜਿਸ ਵਕਤ ਉਸਨੇ ਪਤਰਸ ਨੂੰ ਵੇਖਿਆ ਤਾਂ ਉਹ ਉਠਕੇ ਬੈਠ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر پطرس اوہناں سبھناں نُوں باہر کڈھ کے تے گوڈے نواکے دُعا منگی۔ تے مَیّت ولّ مُنھ کر کے آکھیا۔ تبِیتا اُٹھ۔ تَد اوس اَکھّیاں کھولِیاں تے پطرس نُوں ویکھ کے اُٹھ بَیٹھی۔
Punjabi Standard Bible (Punjabi Standard Bible) 2023
ਪਰ ਪਤਰਸ ਨੇ ਸਾਰਿਆਂ ਨੂੰ ਬਾਹਰ ਭੇਜ ਦਿੱਤਾ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ। ਫਿਰ ਉਸ ਨੇ ਲਾਸ਼ ਵੱਲ ਮੁੜ ਕੇ ਕਿਹਾ, “ਤਬਿਥਾ ਉੱਠ!” ਤਦ ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ।