Amos 1:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਉਂ ਫ਼ੁਰਮਾਇਆ: “ਮੈਂ ਅਮੋਨ ਦੇ ਲੋਕਾਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਦੰਡ ਦਾ ਭਾਗੀ ਬਣਾਵਾਂਗਾ। ਕਿਉਂ ਕਿ ਉਨ੍ਹਾਂ ਨੇ ਗਿਲਆਦ ਵਿੱਚ ਗਰਭਵਤੀ ਔਰਤਾਂ ਨੂੰ ਵੱਢਿਆ। ਇਹ ਸਭ ਜ਼ੁਲਮ ਉਨ੍ਹਾਂ ਨੇ ਆਪਣੇ ਰਾਜ ਨੂੰ ਵਿਸ਼ਾਲ ਕਰਨ ਲਈ ਅਤੇ ਉਨ੍ਹਾਂ ਦੀ ਜ਼ਮੀਨ ਹਬਿਆਉਣ ਲਈ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਉਂ ਫ਼ਰਮਾਉਂਦਾ ਹੈ,- ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਗਿਲਆਦ ਦੀਆਂ ਗਰਭਵੰਤੀਆਂ ਨੂੰ ਚੀਰਿਆ, ਤਾਂ ਜੋ ਓਹ ਆਪਣੀ ਹੱਦ ਵਧਾਉਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਹ ਫ਼ਰਮਾਉਂਦਾ ਹੈ, “ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਆਪਣੀ ਹੱਦ ਵਧਾਉਣ ਲਈ ਗਿਲਆਦ ਦੀਆਂ ਗਰਭਵਤੀਆਂ ਨੂੰ ਚੀਰ ਦਿੱਤਾ।