Amos 2:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਉਂ ਕਿਹਾ: “ਮੈਂ ਯਹੂਦਾਹ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਕਾਰਣ ਜ਼ਰੂਰ ਦੰਡ ਦੇਵਾਂਗਾ ਉਨ੍ਹਾਂ ਨੇ ਯਹੋਵਾਹ ਦੇ ਆਦੇਸਾਂ ਦੀ ਪਾਲਣਾ ਨਹੀਂ ਕੀਤੀ ਅਤੇ ਨਾ ਹੀ ਉਸ ਦੇ ਅਸੂਲਾਂ ਨੂੰ ਮੰਨਿਆ। ਉਨ੍ਹਾਂ ਦੇ ਪੁਰਖਿਆਂ ਨੇ ਝੂਠੇ ਦੇਵਤਿਆਂ ’ਚ ਵਿਸ਼ਵਾਸ ਕਰਨਾ ਜਾਰੀ ਰੱਖਿਆ ਅਤੇ ਯਹੂਦਾਹ ਦੇ ਲੋਕਾਂ ਨੂੰ ਸਹੀ ਰਾਹ ਤੋਂ ਭਟਕਾਇਆ ਗਿਆ ਹੈ। ਅਤੇ ਇਸਨੇ ਉਨ੍ਹਾਂ ਤੋਂ ਉਨ੍ਹਾਂ ਦੇ ਪਰਮੇਸ਼ੁਰ ਨੂੰ ਛੁਡਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਉਂ ਫ਼ਰਮਾਉਂਦਾ ਹੈ,- ਯਹੂਦਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਓਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਰੱਦ ਕੀਤਾ, ਉਹ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ, ਅਤੇ ਓਹਨਾਂ ਦੇ ਝੂਠਾਂ ਨੇ ਓਹਨਾਂ ਨੂੰ ਕੁਰਾਹ ਪਾਇਆ, ਜਿਨ੍ਹਾਂ ਦੇ ਮਗਰ ਓਹਨਾਂ ਦੇ ਪਿਉ ਦਾਦੇ ਚੱਲਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਹ ਫ਼ਰਮਾਉਂਦਾ ਹੈ, “ਯਹੂਦਾਹ ਨਗਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪੁਰਖੇ ਵੀ ਚਲਦੇ ਸਨ।