Amos 2:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਗਰੀਬ ਲੋਕਾਂ ਦੇ ਸਿਰਾਂ ਨੂੰ ਧਰਤੀ ਦੀ ਧੂੜ ’ਚ ਧੱਕ ਦਿੱਤਾ ਅਤੇ ਉਹ ਸਤਾਏ ਹੋਇਆਂ ਲਈ ਨਿਆਂ ਤੋਂ ਮੁਨਕਰ ਹਨ। ਪਿਉ ਅਤੇ ਪੁੱਤਰ ਨੇ ਇੱਕ ਹੀ ਔਰਤ ਨਾਲ ਜ਼ਨਾਹ ਕਰਦੇ ਹਨ। ਉਨ੍ਹਾਂ ਨੇ ਅਜਿਹਾ ਮੇਰੇ ਪਵਿੱਤਰ ਨਾਂ ਦੀ ਨਖੇਦੀ ਕਰਨ ਦੇ ਉਦੇਸ਼ ਨਾਲ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਗਰੀਬਾਂ ਦੇ ਸਿਰ ਦੀ ਕਰ ਦਾ ਵੀ ਲਾਲਚ ਕਰਦੇ ਹਨ, ਓਹ ਮਸਕੀਨਾਂ ਦਾ ਰਾਹ ਮਾਰਦੇ ਹਨ, ਪਿਉ ਪੁੱਤ੍ਰ ਇੱਕੋ ਮੁਟਿਆਰ ਕੋਲ ਜਾਂਦੇ ਹਨ, ਭਈ ਓਹ ਮੇਰਾ ਪਵਿੱਤਰ ਨਾਮ ਭ੍ਰਿਸ਼ਟ ਕਰਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਗਰੀਬਾਂ ਦੇ ਸਿਰ ਦੀ ਸਿੱਕਰੀ ਦਾ ਵੀ ਲਾਲਚ ਕਰਦੇ ਹਨ ਅਤੇ ਉਹ ਕੁਚਲੇ ਹੋਇਆਂ ਨੂੰ ਰਾਹ ਤੋਂ ਹਟਾ ਦਿੰਦੇ ਹਨ, ਪਿਉ ਅਤੇ ਪੁੱਤਰ ਇੱਕੋ ਹੀ ਕੁੜੀ ਦੇ ਕੋਲ ਜਾਂਦੇ ਹਨ, ਤਾਂ ਜੋ ਉਹ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਕਰਨ।