Amos 4:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਤੁਹਾਨੂੰ ਵੀ ਉਵੇਂ ਹੀ ਬਰਬਾਦ ਕੀਤਾ ਜਿਵੇਂ ਮੈਂ ਸਦੂਮ ਅਤੇ ਗੋਮੋਰਾਹ ਨੂੰ ਤਬਾਹ ਕੀਤਾ ਸੀ। ਇਹ ਦੋ ਸ਼ਹਿਰ ਪੂਰੀ ਤਰ੍ਹਾਂ ਤਬਾਹ ਕੀਤੇ ਗਏ ਸਨ। ਤੁਸੀਂ ਬਲਦੀ ਅੱਗ ’ਚੋਂ ਕੱਢੀ ਸੜੀ ਹੋਈ ਲੱਕੜ ਵਾਂਗ ਸੀ, ਪਰ ਤਦ ਵੀ ਤੁਸੀਂ ਮੇਰੇ ਕੋਲ ਮਦਦ ਲਈ ਨਾ ਪਰਤੇ।” ਯਹੋਵਾਹ ਨੇ ਇਹ ਸ਼ਬਦ ਆਖੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਡੇ ਵਿੱਚੋਂ ਕਈ ਉਲਟਾ ਦਿੱਤੇ, ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਉਲਟਾ ਦਿੱਤਾ, ਅਤੇ ਤੁਸੀਂ ਬਲਣ ਤੋਂ ਕੱਢੀ ਹੋਈ ਚੁਆਤੀ ਵਾਂਙੁ ਸਾਓ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ, ਯਹੋਵਾਹ ਦਾ ਵਾਕ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਤੁਹਾਡੇ ਵਿੱਚੋਂ ਕਈਆਂ ਨੂੰ ਉਲਟਾ ਦਿੱਤਾ ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਉਲਟਾ ਦਿੱਤਾ ਸੀ ਅਤੇ ਤੁਸੀਂ ਅੱਗ ਵਿੱਚੋਂ ਕੱਢੀ ਹੋਈ ਲੱਕੜੀ ਵਾਂਗੂੰ ਸੀ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।