Amos 5:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਗਰੀਬਾਂ ਤੋਂ ਨਾਜਾਇਜ਼ ਕਰ ਲੈਂਦੇ ਅਤੇ ਉਨ੍ਹਾਂ ਤੋਂ ਵਾਧੂ ਕਣਕ ਲੈਂਦੇ ਅਤੇ ਆਪਣੇ ਘਰਾਂ ਨੂੰ ਕੀਮਤੀ ਪੱਥਰ ਨਾਲ ਸਜਾਉਂਦੇ ਤੇ ਘੜਦੇ ਪਰ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਨਾ ਪਾਵੋਂਗੇ ਤੁਸੀਂ ਅੱਤ ਸੁੰਦਰ ਅੰਗੂਰਾਂ ਦੇ ਬਾਗ਼ ਲਗਵਾਏ ਪਰ ਤੁਸੀਂ ਉਨ੍ਹਾਂ ਦੀ ਮੈਅ ਨਾ ਪੀ ਸੱਕੇਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਕਿ ਤੁਸੀਂ ਗਰੀਬ ਨੂੰ ਮਿੱਧਦੇ ਹੋ, ਅਤੇ ਉਸ ਤੋਂ ਕਣਕ ਦੀ ਉਗਰਾਹੀ ਜਾਸਤੀ ਨਾਲ ਕਰਦੇ ਹੋ, ਤੁਸੀਂ ਘੜੇ ਹੋਏ ਪੱਥਰਾਂ ਦੇ ਘਰ ਬਣਾਏ, ਪਰ ਉਨ੍ਹਾਂ ਵਿੱਚ ਵੱਸੋਗੇ ਨਾ! ਤੁਸਾਂ ਸੋਹਣੇ ਅੰਗੂਰੀ ਬਾਗ ਲਾਏ, ਪਰ ਉਨ੍ਹਾਂ ਦੀ ਮੈ ਪੀਓਗੇ ਨਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ! ਅਤੇ ਜੋ ਸੁਹਾਵਣੇ ਅੰਗੂਰੀ ਬਾਗ਼ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ!