Amos 5:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ, ਸਰਬਸ਼ਕਤੀਮਾਨ ਪਰਮੇਸ਼ੁਰ ਆਖਦਾ ਹੈ, “ਚੌਁਕਾ ਵਿੱਚ ਲੋਕ ਕੁਰਲਾਉਣਗੇ ਗਲੀਆਂ ਵਿੱਚ ਉਹ ਚੀਤਕਾਰ ਕਰਣਗੇ ਲੋਕ ਭਾੜੇ ਤੇ ਵੈਣ ਵਾਲਿਆਂ ਨੂੰ ਖਰੀਦਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪ੍ਰਭੁ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਸਾਰਿਆਂ ਚੌਕਾਂ ਵਿੱਚ ਚੀਕ ਚਿਹਾੜਾ, ਅਤੇ ਸਾਰੀਆਂ ਗਲੀਆਂ ਵਿੱਚ ਓਹ ਹਾਇ ਹਾਏ! ਆਖਣਗੇ, ਅਤੇ ਓਹ ਕਿੱਸਾਣ ਨੂੰ ਸੋਗ ਲਈ ਸੱਦਣਗੇ, ਅਤੇ ਸਿਆਪੇ ਦੇ ਮਾਹਿਰਾਂ ਨੂੰ ਰੋਣ ਪਿੱਟਣ ਲਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਸੈਨਾਂ ਦਾ ਪਰਮੇਸ਼ੁਰ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, “ਸਾਰੇ ਚੌਕਾਂ ਵਿੱਚ ਰੋਣਾ-ਪਿੱਟਣਾ ਹੋਵੇਗਾ ਅਤੇ ਸਾਰੀਆਂ ਗਲੀਆਂ ਵਿੱਚ ਲੋਕ ਹਾਏ ਹਾਏ! ਕਰਨਗੇ, ਉਹ ਕਿਸਾਨ ਨੂੰ ਸੋਗ ਕਰਨ ਲਈ ਅਤੇ ਵਿਰਲਾਪ ਕਰਨ ਦੇ ਮਾਹਰਾਂ ਨੂੰ ਰੋਣ-ਪਿੱਟਣ ਲਈ ਸੱਦਣਗੇ।