Amos 5:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: “ਜਿਸ ਸ਼ਹਿਰ ਵਿੱਚੋਂ ਅਧਿਕਾਰੀ ਹਜ਼ਾਰ ਮਨੁੱਖ ਲੈ ਕੇ ਨਿਕਲਣਗੇ, ਸੌ ਆਦਮੀ ਲੈ ਕੇ ਵਾਪਸ ਪਰਤਨਗੇ ਅਤੇ ਜਿਸ ਸ਼ਹਿਰ ਵਿੱਚੋਂ ਅਧਿਕਾਰੀ ਸੌ ਆਦਮੀ ਲੈ ਕੇ ਨਿਕਲਣਗੇ ਸਿਰਫ਼ ਦਸ ਲੋਕ ਹੀ ਇਸਰਾਏਲ ਨੂੰ ਵਾਪਸ ਪਰਤਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਇਉਂ ਫਰਮਾਉਂਦਾ ਹੈ, - ਜਿਸ ਸ਼ਹਿਰ ਵਿੱਚੋਂ ਹਜ਼ਾਰ ਨਿੱਕਲਦੇ ਸਨ, ਉੱਥੇ ਸੌ ਰਹਿ ਜਾਣਗੇ, ਜਿਸ ਤੋਂ ਸੌ ਨਿੱਕਲਦੇ ਸਨ, ਉੱਥੇ ਦਸ ਰਹਿ ਜਾਣਗੇ, ਇਸਰਾਏਲ ਦੇ ਘਰਾਣੇ ਲਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, “ਜਿਸ ਸ਼ਹਿਰ ਵਿੱਚੋਂ ਹਜ਼ਾਰ ਨਿੱਕਲਦੇ ਸਨ, ਉੱਥੇ ਇਸਰਾਏਲ ਦੇ ਘਰਾਣੇ ਦੇ ਸੌ ਰਹਿ ਜਾਣਗੇ, ਅਤੇ ਜਿਸ ਵਿੱਚੋਂ ਸੌ ਨਿੱਕਲਦੇ ਸਨ, ਉੱਥੇ ਦਸ ਹੀ ਰਹਿ ਜਾਣਗੇ।”