Amos 6:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਇ! ਉਨ੍ਹਾਂ ਲਈ ਇਹ ਬੜੇ ਦੁੱਖ ਦੀ ਗੱਲ ਹੈ ਜੋ ਸੀਯੋਨ ਵਿੱਚ ਅਰਾਮ ਕਰ ਰਹੇ ਹਨ। ਅਤੇ ਉਹ ਲੋਕ ਜੋ ਸਾਮਰਿਯਾ ਦੇ ਪਰਬਤ ਤੇ ਆਪਣੇ-ਆਪ ਨੂੰ ਮਹਿਫ਼ੂਜ਼ ਸਮਝ ਰਹੇ ਹਨ। ਤੁਸੀਂ ਸਭ ਤੋਂ ਖਾਸ ਕੌਮ ਦੇ “ਮਹੱਤਵਪੂਰਣ” ਆਗੂ ਹੋ ਜਿਨ੍ਹਾਂ ਕੋਲ “ਇਸਰਾਏਲ ਦਾ ਘਰਾਣਾ” ਮੱਤ ਲੈਣ ਆਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਓਹਨਾਂ ਨੂੰ ਜੋ ਸੀਯੋਨ ਵਿੱਚ ਅਰਾਮ ਕਰਦੇ ਹਨ! ਅਤੇ ਓਹਨਾਂ ਨੂੰ ਜਿਹੜੇ ਸਾਮਰਿਯਾ ਦੇ ਪਹਾੜ ਉੱਤੇ ਚੈਨ ਨਾਲ ਰਹਿੰਦੇ ਹਨ! ਜਿਹੜੇ ਖਾਸ ਕੌਮਾਂ ਦੇ ਮੰਨੇ ਦੰਨੇ ਹਨ, ਜਿਨ੍ਹਾਂ ਕੋਲ ਇਸਰਾਏਲ ਦਾ ਘਰਾਣਾ ਆਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਹਾਏ ਉਹਨਾਂ ਉੱਤੇ ਜੋ ਸੀਯੋਨ ਵਿੱਚ ਅਰਾਮ ਨਾਲ ਰਹਿੰਦੇ ਹਨ! ਅਤੇ ਉਹਨਾਂ ਉੱਤੇ ਜਿਹੜੇ ਸਾਮਰਿਯਾ ਦੇ ਪਰਬਤ ਉੱਤੇ ਚੈਨ ਨਾਲ ਰਹਿੰਦੇ ਹਨ! ਜਿਹੜੇ ਖ਼ਾਸ ਕੌਮਾਂ ਵਿੱਚ ਪ੍ਰਸਿੱਧ ਹਨ, ਜਿਨ੍ਹਾਂ ਦੇ ਕੋਲ ਇਸਰਾਏਲ ਦਾ ਘਰਾਣਾ ਆਉਂਦਾ ਹੈ।