Amos 6:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰੇ ਪ੍ਰਭੂ ਨੇ ਆਪਣਾਂ ਨਾਉਂ ਵਰਤ ਕੇ ਸੌਂਹ ਖਾਧੀ। ਅਤੇ ਯਹੋਵਾਹ ਪਰਮੇਸ਼ੁਰ ਸਰਬ ਸ਼ਕਤੀਮਾਨ ਨੇ ਇਹ ਇਕਰਾਰ ਕੀਤਾ: “ਯਾਕੂਬ ਨੂੰ ਜਿਨ੍ਹਾਂ ਗੱਲਾਂ ਦਾ ਹਂਕਾਰ ਹੈ ਮੈਂ ਉਨ੍ਹਾਂ ਤੋਂ ਨਫ਼ਰਤ ਕਰਦਾ ਹਾਂ। ਮੈਨੂੰ ਉਸ ਦੇ ਮਜ਼ਬੂਤ ਕਿਲਿਆਂ ਤੋਂ ਵੀ ਨਫਰਤ ਹੈ ਅਤੇ ਮੈਂ ਉਸ ਸ਼ਹਿਰ ਵਿੱਚਲਾ ਸਭ ਕੁਝ ਉਨ੍ਹਾਂ ਦੇ ਦੁਸ਼ਮਣਾਂ ਨੂੰ ਸੌਂਪ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਨੇ ਆਪਣੀ ਜਾਨ ਦੀ ਸੌਂਹ ਖਾਧੀ, ਯਹੋਵਾਹ ਸੈਨਾ ਦੇ ਪਰਮੇਸ਼ੁਰ ਦਾ ਵਾਕ ਹੈ, - ਮੈਂ ਯਾਕੂਬ ਦੇ ਹੰਕਾਰ ਤੋਂ ਘਿਣ ਕਰਦਾ ਹਾਂ, ਅਤੇ ਉਹ ਦੀਆਂ ਮਾੜੀਆਂ ਨਾਲ ਵੈਰ ਰੱਖਦਾ ਹਾਂ, ਸੋ ਮੈਂ ਸ਼ਹਿਰ ਅਤੇ ਉਹ ਦੀ ਭਰਪੂਰੀ ਛੱਡ ਦਿਆਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਨੇ ਆਪਣੀ ਹੀ ਸਹੁੰ ਖਾਧੀ ਹੈ, ਸੈਨਾਂ ਦਾ ਪਰਮੇਸ਼ੁਰ ਯਹੋਵਾਹ ਫ਼ਰਮਾਉਂਦਾ ਹੈ, “ਮੈਂ ਯਾਕੂਬ ਦੇ ਹੰਕਾਰ ਤੋਂ ਘਿਰਣਾ ਕਰਦਾ ਹਾਂ ਅਤੇ ਉਸ ਦੇ ਗੜ੍ਹਾਂ ਤੋਂ ਵੈਰ ਰੱਖਦਾ ਹਾਂ, ਇਸ ਲਈ ਮੈਂ ਸ਼ਹਿਰ ਅਤੇ ਜੋ ਕੁਝ ਉਸ ਵਿੱਚ ਹੈ, ਸਭ ਵੈਰੀ ਦੇ ਹਵਾਲੇ ਕਰ ਦਿਆਂਗਾ।”