Amos 7:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਬੈਤ-ੇਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਇਹ ਸੁਨੇਹਾ ਭੇਜਿਆ, “ਆਮੋਸ ਤੇਰੇ ਵਿਰੁੱਧ ਮਤਾ ਪਕਾ ਰਿਹਾ ਹੈ ਅਤੇ ਉਹ ਇਸਰਾਏਲ ਦੀ ਪਰਜਾ ਨੂੰ ਤੇਰੇ ਵਿਰੁੱਧ ਭੜਕਾਅ ਰਿਹਾ ਹੈ। ਦੇਸ ਉਸ ਦੀਆਂ ਸਾਰੀਆਂ ਗੱਲਾਂ ਨੂੰ ਬਰਦਾਸ਼ਤ ਨਹੀਂ ਕਰ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਬੈਤਏਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਨੂੰ ਕਹਾ ਘੱਲਿਆ ਕਿ ਆਮੋਸ ਨੇ ਇਸਰਾਏਲ ਦੇ ਘਰਾਣੇ ਦੇ ਵਿੱਚ ਤੇਰੇ ਵਿਰੁੱਧ ਮਤਾ ਪਕਾਇਆ ਹੈ, - ਦੇਸ ਉਹ ਦੀਆਂ ਸਾਰੀਆਂ ਗੱਲਾਂ ਨੂੰ ਝੱਲ ਨਹੀਂ ਸੱਕਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਬੈਤਏਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਰਾਜਾ ਯਾਰਾਬੁਆਮ ਨੂੰ ਸੰਦੇਸ਼ ਭੇਜਿਆ, “ਆਮੋਸ ਨੇ ਇਸਰਾਏਲ ਦੇ ਘਰਾਣੇ ਦੇ ਵਿੱਚ ਤੇਰੇ ਵਿਰੁੱਧ ਸਾਜ਼ਿਸ਼ ਕੀਤੀ ਹੈ, ਦੇਸ਼ ਉਸ ਦੇ ਸਾਰੇ ਬਚਨਾਂ ਨੂੰ ਨਹੀਂ ਝੱਲ ਸਕਦਾ,