Amos 8:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੀਆਂ ਛੁੱਟੀਆਂ ਪਰਬਾਂ ਨੂੰ ਮਰਿਆਂ ਦੇ ਵੈਣਾਂ ਵਿੱਚ ਬਦਲ ਦੇਵਾਂਗਾ। ਤੁਹਾਡੇ ਸਾਰੇ ਭਜਨ ਗੀਤ ਸੋਗੀ ਗੀਤਾਂ ’ਚ ਬਦਲ ਜਾਣਗੇ ਤੇ ਹਰ ਇੱਕ ਦੇ ਜਿਸਮ ਤੇ ਸੋਗ ਦੇ ਵਸਤਰ ਹੋਣਗੇ ਤੇ ਹਰ ਇੱਕ ਦਾ ਸਿਰ ਗੰਜਾ ਕਰਾਂਗਾ ਮੈਂ ਉਸ ਨੂੰ ਇੱਕਲੌਤੇ ਪੁੱਤਰ ਦੇ ਸੋਗ ਵਾਂਗ ਅਤੇ ਉਸਦਾ ਅੰਤ ਭੈੜੇ ਦਿਨ ਜਿਹਾ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਡੇ ਪਰਬਾਂ ਨੂੰ ਸੋਗ ਵਿੱਚ, ਅਤੇ ਤੁਹਾਡੇ ਸਾਰੇ ਗੀਤਾਂ ਨੂੰ ਵੈਣਾਂ ਵਿੱਚ ਬਦਲ ਦਿਆਂਗਾ। ਮੈਂ ਸਾਰਿਆਂ ਲੱਕਾਂ ਉੱਤੇ ਟਾਟ, ਅਤੇ ਹਰੇਕ ਸਿਰ ਵਿੱਚ ਗੰਜ ਪਾਵਾਂਗਾ। ਮੈਂ ਉਸ ਨੂੰ ਇਕਲੌਤੇ ਦੇ ਸੋਗ ਵਾਂਙੁ, ਅਤੇ ਉਸ ਦਾ ਅੰਤ ਭੈੜੇ ਦਿਨ ਜੇਹਾ ਬਣਾਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਡੇ ਪਰਬਾਂ ਨੂੰ ਸੋਗ ਵਿੱਚ ਅਤੇ ਤੁਹਾਡੇ ਸਾਰੇ ਗੀਤਾਂ ਨੂੰ ਵਿਰਲਾਪ ਵਿੱਚ ਬਦਲ ਦਿਆਂਗਾ। ਮੈਂ ਸਾਰਿਆਂ ਲੱਕਾਂ ਉੱਤੇ ਟਾਟ ਬੰਨ੍ਹਾਵਾਂਗਾ ਅਤੇ ਹਰੇਕ ਸਿਰ ਨੂੰ ਗੰਜਾ ਕਰਾਂਗਾ। ਮੈਂ ਉਸ ਦਿਨ ਅਜਿਹਾ ਵਿਰਲਾਪ ਕਰਾਵਾਂਗਾ ਜਿਵੇਂ ਇਕਲੌਤੇ ਲਈ ਹੁੰਦਾ ਹੈ ਅਤੇ ਉਸ ਦਾ ਅੰਤ ਭੈੜੇ ਦਿਨ ਜਿਹਾ ਹੋਵੇਗਾ।”