Amos 9:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਪ੍ਰਭੂ ਨੂੰ ਜਗਵੇਦੀ ਕੋਲ ਖੜਿਆਂ ਵੇਖਿਆ। ਉਸ ਨੇ ਕਿਹਾ, “ਥੰਮਾਂ ਦੀਆਂ ਟੀਸੀਆਂ ਤੇ ਸੱਟ ਮਾਰੋ ਤਾਂ ਜੋ ਸਾਰੀ ਇਮਾਰਤ ਦਹਲੀਜ਼ ਤਾਈਂ ਹਿੱਲ ਜਾਵੇ। ਥੰਮਾਂ ਨੂੰ ਲੋਕਾਂ ਦੇ ਸਿਰਾਂ ਉੱਪਰ ਡੇਗ ਦਿਓ। ਜੇਕਰ ਕੋਈ ਮਨੁੱਖ ਜਿਉਂਦਾ ਬਚ ਜਾਵੇ ਤਾਂ ਉਸ ਨੂੰ ਮੈਂ ਤਲਵਾਰ ਨਾਲ ਮਾਰ ਦਿਆਂਗਾ। ਭਾਵੇਂ ਕੋਈ ਮਨੁੱਖ ਬਚਣ ਦੀ ਕੋਸ਼ਿਸ਼ ਕਰੇ, ਉਹ ਬਚ ਨਹੀਂ ਪਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪ੍ਰਭੁ ਨੂੰ ਜਗਵੇਦੀ ਦੇ ਕੋਲ ਖਲੋਤਾ ਵੇਖਿਆ, ਅਤੇ ਉਸ ਆਖਿਆ, - ਕਲਸਾਂ ਨੂੰ ਮਾਰ ਭਈ ਸਰਦਲ ਹਿੱਲਣ, ਸਭ ਲੋਕਾਂ ਦੇ ਸਿਰਾਂ ਉੱਤੇ ਉਨ੍ਹਾਂ ਨੂੰ ਭੰਨ ਸੁੱਟ! ਮੈਂ ਓਹਨਾਂ ਦੇ ਬਾਕੀਆਂ ਨੂੰ ਤਲਵਾਰ ਨਾਲ ਵੱਢਾਂਗਾ, ਓਹਨਾਂ ਵਿੱਚੋਂ ਕੋਈ ਵੀ ਨਾ ਨੱਠੇਗਾ, ਅਤੇ ਕੋਈ ਵੀ ਨਾ ਬਚੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪ੍ਰਭੂ ਨੂੰ ਜਗਵੇਦੀ ਦੇ ਕੋਲ ਖੜ੍ਹਾ ਹੋਇਆ ਵੇਖਿਆ ਅਤੇ ਉਸ ਨੇ ਕਿਹਾ, “ਥੰਮ੍ਹਾਂ ਦੇ ਸਿਖਰਾਂ ਨੂੰ ਮਾਰ ਤਾਂ ਜੋ ਚੌਖਟਾਂ ਹਿੱਲਣ ਅਤੇ ਉਨ੍ਹਾਂ ਨੂੰ ਸਾਰੇ ਲੋਕਾਂ ਦੇ ਸਿਰਾਂ ਉੱਤੇ ਡੇਗ ਕੇ ਭੰਨ ਸੁੱਟ! ਅਤੇ ਜੋ ਬਚ ਜਾਣ ਉਨ੍ਹਾਂ ਨੂੰ ਮੈਂ ਤਲਵਾਰ ਨਾਲ ਵੱਢਾਂਗਾ, ਉਨ੍ਹਾਂ ਵਿੱਚੋਂ ਕੋਈ ਵੀ ਭੱਜ ਨਾ ਸਕੇਗਾ ਅਤੇ ਕੋਈ ਵੀ ਨਾ ਬਚੇਗਾ।