Amos 9:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਸਰਾਏਲੀ ਆਪਣੀ ਪਰਜਾ ਨੂੰ ਅਸੀਰ ਤੋਂ ਛੁਡਾਵਾਂਗਾ। ਉਹ ਮੁੜ ਉਜੜੇ ਸ਼ਹਿਰ ਵਸਾਉਣਗੇ ਅਤੇ ਉਨ੍ਹਾਂ ’ਚ ਵਸਣਗੇ, ਉਹ ਅੰਗੂਰਾਂ ਦੇ ਬਾਗ਼ ਲਗਾਉਣਗੇ ਅਤੇ ਆਪਣੀ ਕੱਢੀ ਅੰਗੂਆਂ ਦੀ ਮੈਅ ਪੀਣਗੇ ਅਤੇ ਉਹ ਆਪਣੇ ਬਾਗ਼ ਲਾਉਣਗੇ ਤੇ ਉਨ੍ਹਾਂ ਦੀ ਫ਼ਸਲ ਖਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਆਪਣੀ ਪਰਜਾ ਇਸਰਾਏਲ ਦੀ ਅਸੀਰੀ ਨੂੰ ਮੁਕਾ ਦਿਆਂਗਾ, ਓਹ ਵਿਰਾਨ ਸ਼ਹਿਰਾਂ ਨੂੰ ਉਸਾਰਨਗੇ ਅਤੇ ਵੱਸਣਗੇ, ਓਹ ਅੰਗੂਰੀ ਬਾਗ ਲਾਉਣਗੇ, ਅਤੇ ਉਨ੍ਹਾਂ ਦੀ ਮੈ ਪੀਣਗੇ, ਓਹ ਬਾਗ ਲਾਉਣਗੇ ਅਤੇ ਓਹਨਾਂ ਦਾ ਫਲ ਖਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ਼ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ।