Amos 9:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਉਹ ਕਰਮਲ ਦੀ ਪਹਾੜੀ ਉੱਪਰ ਲੁਕ ਜਾਣ, ਮੈਂ ਉੱਥੋਂ ਵੀ ਉਨ੍ਹਾਂ ਨੂੰ ਭਾਲ ਕੇ ਲੈ ਜਾਵਾਂਗਾ। ਜੇਕਰ ਉਹ ਮੇਰੇ ਤੋਂ ਬਚਣ ਲਈ ਸਮੁੰਦਰ ਦੇ ਤਲ ਤੀਕ ਵੀ ਲਹਿ ਜਾਣ ਤਾਂ ਮੈਂ ਸੱਪ ਨੂੰ ਹੁਕਮ ਦੇਵਾਂਗਾ ਕਿ ਉਹ ਉਨ੍ਹਾਂ ਨੂੰ ਡੱਸ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਓਹ ਕਰਮਲ ਦੀ ਚੋਟੀ ਉੱਤੇ ਲੁਕ ਜਾਣ, ਉੱਥੋਂ ਮੈਂ ਓਹਨਾਂ ਨੂੰ ਭਾਲ ਕੇ ਲੈ ਲਵਾਂਗਾ, ਭਾਵੇਂ ਓਹ ਮੇਰੀ ਨਿਗਾਹ ਤੋਂ ਸਮੁੰਦਰ ਦੇ ਥੱਲੇ ਛਿੱਪ ਜਾਣ, ਉੱਥੋਂ ਮੈਂ ਨਾਗ ਨੂੰ ਹੁਕਮ ਦਿਆਂਗਾ, ਅਤੇ ਉਹ ਓਹਨਾਂ ਨੂੰ ਡੱਸੇਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਉਹ ਕਰਮਲ ਪਰਬਤ ਦੀ ਚੋਟੀ ਉੱਤੇ ਲੁੱਕ ਜਾਣ, ਉੱਥੋਂ ਵੀ ਮੈਂ ਉਨ੍ਹਾਂ ਨੂੰ ਲੱਭ ਕੇ ਫੜ੍ਹ ਲਵਾਂਗਾ, ਭਾਵੇਂ ਉਹ ਮੇਰੀ ਨਜ਼ਰ ਤੋਂ ਸਮੁੰਦਰ ਦੇ ਥੱਲੇ ਲੁੱਕ ਜਾਣ, ਉੱਥੇ ਵੀ ਮੈਂ ਸੱਪ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਡੱਸੇਗਾ!