Amos 9:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਉਹ ਆਪਣੇ ਵੈਰੀਆਂ ਦੇ ਹੱਥ ਅਸੀਰ ਹੋ ਜਾਣ ਤਾਂ ਉਹ ਮੇਰੇ ਹੁਕਮ ਨਾਲ ਤਲਵਾਰ ਨਾਲ ਵੱਢੇ ਜਾਣਗੇ। ਹਾਂ, ਮੈਂ ਉਨ੍ਹਾਂ ਉੱਪਰ ਨਜ਼ਰ ਰੱਖਾਂਗਾ ਪਰ ਉਨ੍ਹਾਂ ਦੀ ਭਲਾਈ ਲਈ ਨਹੀਂ ਸਗੋਂ ਉਨ੍ਹਾਂ ਤੇ ਮੁਸੀਬਤ ਲਿਆਉਣ ਲਈ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਓਹ ਆਪਣੇ ਵੈਰਿਆਂ ਦੇ ਅੱਗੋਂ ਅਸੀਰੀ ਵਿੱਚ ਜਾਣ, ਉੱਥੋਂ ਮੈਂ ਤਲਵਾਰ ਨੂੰ ਹੁਕਮ ਦਿਆਂਗਾ, ਅਤੇ ਉਹ ਓਹਨਾਂ ਨੂੰ ਵੱਢੇਗੀ! ਮੈਂ ਆਪਣੀਆਂ ਅੱਖੀਆਂ ਨੂੰ ਓਹਨਾਂ ਉੱਤੇ ਬੁਰਿਆਈ ਲਈ ਰੱਖਾਂਗਾ, ਪਰ ਭਲਿਆਈ ਲਈ ਨਹੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਵੈਰੀ ਉਨ੍ਹਾਂ ਨੂੰ ਹੱਕ ਕੇ ਗ਼ੁਲਾਮੀ ਵਿੱਚ ਲੈ ਜਾਣ, ਉੱਥੇ ਵੀ ਮੈਂ ਤਲਵਾਰ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਵੱਢੇਗੀ! ਮੈਂ ਆਪਣੀਆਂ ਅੱਖਾਂ ਨੂੰ ਉਨ੍ਹਾਂ ਉੱਤੇ ਭਲਿਆਈ ਲਈ ਨਹੀਂ ਸਗੋਂ ਬੁਰਿਆਈ ਲਈ ਹੀ ਰੱਖਾਂਗਾ।”