Amos 9:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪ੍ਰਭੂ ਇਸ ਪਾਪੀ ਰਾਜ ਨੂੰ ਵੇਖ ਰਿਹਾ ਹੈ। ਉਹ ਆਖਦਾ ਹੈ, “ਮੈਂ ਇਸਰਾਏਲ ਨੂੰ ਇਸ ਧਰਤੀ ਤੋਂ ਹਟਾ ਦੇਵਾਂਗਾ, ਪਰ ਮੈਂ ਯਾਕੂਬ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਪ੍ਰਭੁ ਯਹੋਵਾਹ ਦੀਆਂ ਅੱਖੀਆਂ ਏਸ ਪਾਪੀ ਪਾਤਸ਼ਾਹੀ ਉੱਤੇ ਹਨ, ਅਤੇ ਮੈਂ ਉਸ ਨੂੰ ਜ਼ਮੀਨ ਉੱਤੋਂ ਬਰਬਾਦ ਕਰਾਂਗਾ। ਤਾਂ ਵੀ ਮੈਂ ਯਾਕੂਬ ਦੇ ਘਰਾਣੇ ਨੂੰ ਉੱਕਾ ਹੀ ਬਰਬਾਦ ਨਹੀਂ ਕਰਾਂਗਾ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਪ੍ਰਭੂ ਯਹੋਵਾਹ ਦੀਆਂ ਅੱਖਾਂ ਇਸ ਪਾਪੀ ਰਾਜ ਉੱਤੇ ਲੱਗੀਆਂ ਹਨ ਅਤੇ ਮੈਂ ਇਸ ਨੂੰ ਧਰਤੀ ਉੱਤੋਂ ਨਾਸ ਕਰਾਂਗਾ। ਤਾਂ ਵੀ ਮੈਂ ਯਾਕੂਬ ਦੇ ਘਰਾਣੇ ਨੂੰ ਪੂਰੀ ਤਰ੍ਹਾਂ ਨਾਸ ਨਹੀਂ ਕਰਾਂਗਾ,” ਪ੍ਰਭੂ ਯਹੋਵਾਹ ਦਾ ਵਾਕ ਹੈ।