Colossians 1:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਅਜਿਹੇ ਢੰਗ ਨਾਲ ਜੀਵੋ ਜੋ ਪ੍ਰਭੂ ਨੂੰ ਮਾਣ ਲਿਆਉਂਦਾ ਹੋਵੇ ਅਤੇ ਉਸ ਨੂੰ ਹਰ ਤਰ੍ਹਾਂ ਪ੍ਰਸੰਨ ਕਰਦਾ ਹੋਵੇ; ਤੁਸੀਂ ਸਭ ਤਰ੍ਹਾਂ ਦੇ ਚੰਗੇ ਕੰਮ ਕਰ ਸੱਕੋਂ ਅਤੇ ਪਰਮੇਸ਼ੁਰ ਦੇ ਪੂਰਨ ਗਿਆਨ ਵਿੱਚ ਵੱਧ ਸੱਕੋਂ;
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੀ ਪ੍ਰਾਰਥਨਾ ਹੈ ਕਿ ਤੁਸੀਂ ਪ੍ਰਭੂ ਦੇ ਯੋਗ ਜੀਵਨ ਗੁਜ਼ਾਰੋ, ਜਿਸ ਤੋਂ ਉਹ ਹਰ ਤਰ੍ਹਾਂ ਨਾਲ ਖ਼ੁਸ਼ ਹੋਣ ਅਤੇ ਇਸ ਤਰ੍ਹਾਂ ਤੁਸੀਂ ਹਰ ਤਰ੍ਹਾਂ ਦੀ ਭਲਾਈ ਨਾਲ ਫਲਵੰਤ ਹੋਵੋ ਅਤੇ ਪਰਮੇਸ਼ਰ ਦੇ ਗਿਆਨ ਦੀ ਪ੍ਰਾਪਤੀ ਵਿੱਚ ਹੋਰ ਅੱਗੇ ਵੱਧਦੇ ਜਾਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਤੁਸੀਂ ਪ੍ਰਭੂ ਦੇ ਯੋਗ ਜੀਵਨ ਬਤੀਤ ਕਰੋ ਅਤੇ ਉਹਨਾਂ ਨੂੰ ਹਰ ਤਰੀਕੇ ਨਾਲ ਖੁਸ਼ ਕਰੋ, ਹਰ ਚੰਗੇ ਕੰਮ ਵਿੱਚ ਤੁਸੀਂ ਫਲ ਪੈਦਾ ਕਰਦੇ ਹੋਏ ਅਤੇ ਪਰਮੇਸ਼ਵਰ ਦੇ ਗਿਆਨ ਵਿੱਚ ਵੱਧਦੇ ਹੋਏ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੁਸੀਂ ਅਜਿਹੀ ਜੋਗ ਚਾਲ ਚੱਲੇ ਜਿਹੜੀ ਪ੍ਰਭੁ ਨੂੰ ਹਰ ਤਰਾਂ ਨਾਲ ਭਾਵੇ ਅਤੇ ਹਰੇਕ ਸ਼ੁਭ ਕਰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵੱਧਦੇ ਰਹੋ
Punjabi ERV
ਤੁਸੀਂ ਅਜਿਹੇ ਢੰਗ ਨਾਲ ਜੀਵੋ ਜੋ ਪ੍ਰਭੂ ਨੂੰ ਮਾਣ ਲਿਆਉਂਦਾ ਹੋਵੇ ਅਤੇ ਉਸਨੂੰ ਹਰ ਤਰ੍ਹਾਂ ਪ੍ਰਸੰਨ ਕਰਦਾ ਹੋਵੇ; ਤੁਸੀਂ ਸਭ ਤਰ੍ਹਾਂ ਦੇ ਚੰਗੇ ਕੰਮ ਕਰ ਸਕੋਂ ਅਤੇ ਪਰਮੇਸ਼ੁਰ ਦੇ ਪੂਰਨ ਗਿਆਨ ਵਿੱਚ ਵਧ ਸਕੋਂ;
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو تُہاڈا چال چَلّن خُدا دے لائق ہوئے تے تُسی اوہنوں سارِیاں گلّاں وِچ خُوش کرو۔ تے تُہاڈے ساریاں نیک کمّاں وِچ پَھل لگّے۔ تے تُسی خُدا دی پچھان وِچ وَدھدے جاؤ۔
Punjabi Standard Bible (Punjabi Standard Bible) 2023
ਤਾਂਕਿ ਤੁਸੀਂ ਪ੍ਰਭੂ ਦੇ ਯੋਗ ਚਾਲ ਚੱਲੋ ਜੋ ਹਰ ਤਰ੍ਹਾਂ ਨਾਲ ਉਸ ਨੂੰ ਪ੍ਰਸੰਨ ਕਰੇ ਅਤੇ ਹਰੇਕ ਭਲੇ ਕੰਮ ਵਿੱਚ ਫਲਵੰਤ ਹੋਵੋ ਤੇ ਪਰਮੇਸ਼ਰ ਦੇ ਗਿਆਨ ਵਿੱਚ ਵਧਦੇ ਜਾਓ।