Colossians 1:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਪਿਤਾ ਦਾ ਧੰਨਵਾਦ ਕਰੋਂਗ਼ੇ। ਉਸ ਨੇ ਤੁਹਾਨੂੰ ਉਹ ਚੀਜ਼ਾਂ ਹਾਸਿਲ ਕਰਨ ਦੇ ਸਮਰਥ ਬਣਾਇਆ ਹੈ ਜਿਹੜੀਆਂ ਉਸ ਨੇ ਤੁਹਾਡੇ ਲਈ ਤਿਆਰ ਕੀਤੀਆਂ ਹਨ। ਉਸ ਨੇ ਇਹ ਸਭ ਚੀਜ਼ਾਂ ਆਪਣੇ ਉਨ੍ਹਾਂ ਲੋਕਾਂ ਲਈ ਤਿਆਰ ਕੀਤੀਆਂ ਹਨ ਜਿਹੜੇ ਰੌਸ਼ਨੀ ਵਿੱਚ ਰਹਿੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਅਨੰਦ ਨਾਲ ਪਿਤਾ ਪਰਮੇਸ਼ਰ ਦਾ ਧੰਨਵਾਦ ਕਰੋ ਜਿਹਨਾਂ ਨੇ ਤੁਹਾਨੂੰ ਇਸ ਯੋਗ ਬਣਾਇਆ ਹੈ ਕਿ ਤੁਸੀਂ ਪਰਮੇਸ਼ਰ ਦੇ ਲੋਕਾਂ ਦੇ ਨਾਲ ਚਾਨਣ ਵਾਲੇ ਜੀਵਨ ਦਾ ਵਿਰਸਾ ਪ੍ਰਾਪਤ ਕਰ ਸਕੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪਿਤਾ ਪਰਮੇਸ਼ਵਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਰਹੋ, ਜਿਹਨਾਂ ਨੇ ਤੁਹਾਨੂੰ ਪ੍ਰਕਾਸ਼ ਦੇ ਰਾਜ ਵਿੱਚ ਆਪਣੇ ਪਵਿੱਤਰ ਲੋਕਾਂ ਦੀ ਵਿਰਾਸਤ ਵਿੱਚ ਹਿੱਸਾ ਪਾਉਣ ਲਈ ਯੋਗ ਬਣਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਨ ਸਾਨੂੰ ਇਸ ਜੋਗ ਬਣਾਇਆ ਭਈ ਚਾਨਣ ਵਿੱਚ ਸੰਤਾਂ ਦੇ ਵਿਰਸੇ ਦੇ ਪੱਤੀਦਾਰ ਹੋਈਏ
Punjabi ERV
ਤੁਸੀਂ ਪਿਤਾ ਦਾ ਸ਼ੁਕਰਾਨਾ ਕਰੋਂਗ਼ੇ। ਉਸਨੇ ਤੁਹਾਨੂੰ ਉਹ ਚੀਜ਼ਾਂ ਹਾਸਿਲ ਕਰਨ ਦੇ ਸਮਰਥ ਬਣਾਇਆ ਹੈ ਜਿਹਡ਼ੀਆਂ ਉਸਨੇ ਤੁਹਾਡੇ ਲਈ ਤਿਆਰ ਕੀਤੀਆਂ ਹਨ। ਉਸਨੇ ਇਹ ਸਭ ਚੀਜ਼ਾਂ ਆਪਣੇ ਉਨ੍ਹਾਂ ਲੋਕਾਂ ਲਈ ਤਿਆਰ ਕੀਤੀਆਂ ਹਨ ਜਿਹਡ਼ੇ ਰੌਸ਼ਨੀ ਵਿੱਚ ਰਹਿੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے باپ دا شُکر کر دے رہو۔ جِس سانُوں ایس لائق کِیتا پئی چانن وِچ پاک لوکاں دے وِرثے دا حِصّہ پایئے۔
Punjabi Standard Bible (Punjabi Standard Bible) 2023
ਉਸ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਤੁਹਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਸੰਤਾਂ ਦੀ ਮਿਰਾਸ ਦੇ ਸਾਂਝੀ ਹੋਵੋ।