Colossians 1:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਸਰੀਰ ਦਾ ਮੁਖੀ ਹੈ। ਜੋ ਕਿ ਕਲੀਸਿਯਾ ਹੈ। ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ। ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਜਿਵਾਲਿਆ ਗਿਆ ਸੀ, ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮੱਹਤਵਪੂਰਣ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਸੀਹ ਆਪਣੇ ਸਰੀਰ ਭਾਵ ਕਲੀਸਿਯਾ ਦੇ ਸਿਰ ਹਨ ਅਤੇ ਉਸ ਦਾ ਆਰੰਭ ਹਨ । ਉਹ ਸਭ ਤੋਂ ਪਹਿਲਾਂ ਮੁਰਦਿਆਂ ਵਿੱਚੋਂ ਜੀਅ ਉੱਠੇ ਤਾਂ ਜੋ ਉਹ ਸਭ ਚੀਜ਼ਾਂ ਵਿੱਚ ਸਭ ਤੋਂ ਉੱਚੀ ਥਾਂ ਪ੍ਰਾਪਤ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਸਰੀਰ, ਅਰਥਾਤ ਕਲੀਸਿਆ ਦਾ ਸਿਰ ਹੈ; ਉਹ ਸ਼ੁਰੂਆਤ ਅਤੇ ਮੁਰਦਿਆਂ ਵਿੱਚੋਂ ਜੇਠੇ ਹੈ, ਤਾਂ ਕਿ ਹਰ ਚੀਜ਼ ਵਿੱਚ ਉਹ ਸਰਬੋਤਮ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇਹੀ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹੋ ਆਦ ਹੈ ਅਤੇ ਮੁਰਦਿਆਂ ਵਿੱਚੋ ਜੇਠਾ ਹੈ ਭਈ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ
Punjabi ERV
ਮਸੀਹ ਸ਼ਰੀਰ ਦਾ ਮੁਖੀ ਹੈ। ਜੋ ਕਿ ਕਲੀਸਿਯਾ ਹੈ। ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ। ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਉਭਾਰਿਆ ਗਿਆ ਸੀ, ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮਹੱਤਵਪੂਰਣ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ ای بدن یعنی کلِیسیا دا سِر اے۔ اوہ ای مُڈھ اے۔ تے مُردیاں وِچوں جی اُٹھن وِچ پلیٹھا اے پئی سارِیاں گلّاں وِچ موہرلا ہوئے۔
Punjabi Standard Bible (Punjabi Standard Bible) 2023
ਉਹ ਦੇਹ ਅਰਥਾਤ ਕਲੀਸਿਯਾ ਦਾ ਸਿਰ ਹੈ; ਉਹੀ ਅਰੰਭ ਹੈ ਅਤੇ ਮੁਰਦਿਆਂ ਵਿੱਚੋਂ ਜੇਠਾ ਹੈ ਤਾਂਕਿ ਸਭਨਾਂ ਗੱਲਾਂ ਵਿੱਚ ਪਹਿਲਾ ਸਥਾਨ ਉਸੇ ਨੂੰ ਮਿਲੇ।