Colossians 1:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਸੀਹ ਰਾਹੀ ਪਰਮੇਸ਼ੁਰ ਸਾਰੀਆਂ ਚੀਜ਼ਾਂ, ਧਰਤੀ ਉੱਤੇ ਦੀਆਂ ਅਤੇ ਸਵਰਗ ਵਿੱਚ ਦੀਆਂ ਚੀਜ਼ਾਂ, ਫ਼ੇਰ ਆਪਣੇ ਵੱਲ ਵਾਪਸ ਲਿਆਉਣੀਆਂ ਚਾਹੁੰਦਾ ਸੀ। ਪਰਮੇਸ਼ੁਰ ਨੇ ਸ਼ਾਂਤੀ ਬਨਾਉਣ ਦੁਆਰਾ ਮਸੀਹ ਦੇ ਲਹੂ ਰਾਹੀਂ, ਜੋ ਸਲੀਬ ਉੱਤੇ ਡੁਲ੍ਹਿਆ ਸੀ, ਸਾਰੀਆਂ ਚੀਜ਼ਾਂ ਦਾ ਮੇਲ ਮਿਲਾਪ ਕਰਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੇ ਦੁਆਰਾ ਪਰਮੇਸ਼ਰ ਨੇ ਸਭ ਚੀਜ਼ਾਂ ਦਾ ਆਪਣੇ ਨਾਲ ਮੇਲ ਕਰਵਾਇਆ, ਆਪਣੇ ਪੁੱਤਰ ਦਾ ਸਲੀਬ ਉੱਤੇ ਖ਼ੂਨ ਵਹਾਉਣ ਦੇ ਰਾਹੀਂ ਸੁਲਾਹ ਕਰਵਾਈ ਭਾਵੇਂ ਉਹ ਧਰਤੀ ਉੱਤੇ ਜਾਂ ਅਕਾਸ਼ ਵਿੱਚ ਹੋਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਦੇ ਦੁਆਰਾ ਸਾਰੀਆਂ ਚੀਜ਼ਾਂ ਨੂੰ ਆਪਣੇ ਨਾਲ ਮੇਲ ਕਰਨ ਲਈ, ਚਾਹੇ ਧਰਤੀ ਉੱਤੇ ਚੀਜ਼ਾਂ ਹੋਣ ਜਾਂ ਸਵਰਗ ਵਿੱਚ, ਉਸ ਦਾ ਲਹੂ ਸਲੀਬ ਉੱਤੇ ਵਹਾਇਆ ਗਿਆ ਤਾਂ ਕਿ ਸ਼ਾਂਤੀ ਦੀ ਸਥਾਪਨਾ ਹੋ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉਤਲੀਆਂ ਅਤੇ ਅਕਾਸ਼ ਉਤਲੀਆਂ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ ਉਸੇ ਦੇ ਰਾਹੀਂ ਆਪਣੇ ਨਾਲ ਮਿਲਾਵੇ
Punjabi ERV
ਮਸੀਹ ਰਾਹੀ ਪਰਮੇਸ਼ੁਰ ਸਾਰੀਆਂ ਚੀਜ਼ਾਂ, ਧਰਤੀ ਉੱਤੇ ਦੀਆਂ ਅਤੇ ਸਵਰਗ ਵਿੱਚ ਦੀਆਂ ਚੀਜ਼ਾਂ, ਫ਼ੇਰ ਆਪਣੇ ਵੱਲ ਵਾਪਸ ਲਿਆਉਣੀਆਂ ਚਾਹੁੰਦਾ ਸੀ। ਪਰਮੇਸ਼ੁਰ ਨੇ ਸ਼ਾਂਤੀ ਬਨਾਉਣ ਦੁਆਰਾ ਮਸੀਹ ਦੇ ਲਹੂ ਰਾਹੀਂ, ਜੋ ਸਲੀਬ ਉੱਤੇ ਡੁਲ੍ਹਿਆ ਸੀ, ਸਾਰੀਆਂ ਚੀਜ਼ਾਂ ਦੇ ਮੇਲ ਮਿਲਾਪ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉੱਤੇ ਅਤੇ ਅਕਾਸ਼ ਉੱਤੇ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ, ਉਸੇ ਦੇ ਰਾਹੀਂ ਆਪਣੇ ਨਾਲ ਮੇਲ ਮਿਲਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے لہو دے سببّوں جیہڑا صلِیب اُتّے وَگیا۔ صُلح کر کے سارِیاں شیواں دا اوہدی راہِیں اپنے نال میل کرائے بھانویں اوہ زمین دِیاں ہون بھانویں اسمان دِیاں۔
Punjabi Standard Bible (Punjabi Standard Bible) 2023
ਅਤੇ ਸਲੀਬ ਉੱਤੇ ਵਹਾਏ ਗਏ ਉਸ ਦੇ ਲਹੂ ਦੇ ਦੁਆਰਾ ਸ਼ਾਂਤੀ ਕਾਇਮ ਕਰਕੇ ਉਸੇ ਦੇ ਰਾਹੀਂ ਸਭ ਵਸਤਾਂ ਦਾ, ਭਾਵੇਂ ਧਰਤੀ ਦੀਆਂ ਭਾਵੇਂ ਅਕਾਸ਼ ਦੀਆਂ, ਆਪਣੇ ਨਾਲ ਮੇਲ ਕਰੇ।