Colossians 1:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਅਜਿਹਾ ਹੀ ਕਰੇਗਾ ਤਾਂ ਜੋ ਤੁਸੀਂ ਉਸ ਖੁਸ਼ਖਬਰੀ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੀ ਤੁਸੀਂ ਸੁਣੀ ਹੈ। ਇਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋਣਾ ਜਾਰੀ ਰੱਖੋਗੇ ਅਤੇ ਉਸ ਉਮੀਦ ਤੋਂ ਪਰ੍ਹਾਂ ਨਹੀਂ ਹਟੋਂਗੇ ਜੋ ਖੁਸ਼ਖਬਰੀ ਨੇ ਤੁਹਾਨੂੰ ਦਿੱਤੀ ਹੈ। ਇਸੇ ਖੁਸ਼ਖਬਰੀ ਦਾ ਪ੍ਰਚਾਰ ਦੁਨੀਆਂ ਦੇ ਸਮੂਹ ਲੋਕਾਂ ਨੂੰ ਕੀਤਾ ਗਿਆ ਹੈ। ਕਿ ਮੈਂ ਪੌਲੁਸ ਉਸਦਾ ਸੇਵਕ ਹੀ ਬਣ ਗਿਆ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਸੀਂ ਆਪਣੇ ਵਿਸ਼ਵਾਸ ਵਿੱਚ ਹੋਰ ਅੱਗੇ ਵੱਧੋ, ਅਟੱਲ ਰਹੋ ਅਤੇ ਆਪਣੀ ਉਸ ਉਮੀਦ ਨੂੰ ਨਾ ਛੱਡੋ ਜੋ ਤੁਹਾਨੂੰ ਸ਼ੁਭ ਸਮਾਚਾਰ ਦੇ ਸੁਣਨ ਦੁਆਰਾ ਮਿਲੀ ਹੈ । ਇਸ ਸ਼ੁਭ ਸਮਾਚਾਰ ਦਾ ਪ੍ਰਚਾਰ ਅਕਾਸ਼ ਦੇ ਹੇਠ ਪਰਮੇਸ਼ਰ ਦੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ ਹੈ ਅਤੇ ਮੈਂ, ਪੌਲੂਸ, ਇਸ ਦਾ ਸੇਵਕ ਬਣਿਆ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਸੀਂ ਆਪਣੀ ਨਿਹਚਾ ਵਿੱਚ ਸਥਾਪਤ ਅਤੇ ਦ੍ਰਿੜ ਹੋ, ਅਤੇ ਇਸ ਤੋਂ ਨਾ ਹਟੋ ਉਮੀਦ ਖੁਸ਼ਖ਼ਬਰੀ ਵਿੱਚ ਬਾਹਰ ਆਯੋਜਿਤ। ਇਹੀ ਖੁਸ਼ਖ਼ਬਰੀ ਹੈ ਜੋ ਤੁਸੀਂ ਸੁਣੀ ਹੈ ਅਤੇ ਇਹ ਸਵਰਗ ਦੇ ਹੇਠ ਹਰ ਜੀਵਿਤ ਨੂੰ ਸੁਣਾਇਆ ਗਿਆ ਹੈ, ਅਤੇ ਮੈਂ, ਪੌਲੁਸ ਇੱਕ ਸੇਵਕ ਬਣ ਗਿਆ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤਦ ਜੇ ਤੁਸੀਂ ਨਿਹਚਾ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ ਖਬਰੀ ਦੀ ਆਸ ਤੋਂ ਨਾ ਹਟਾਏ ਜਾਓ ਜਿਹੜੀ ਤੁਸਾਂ ਸੁਣੀ ਸੀ ਜਿਹ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸਰਿਸ਼ਟ ਵਿੱਚ ਕੀਤਾ ਗਿਆ ਜਿਹ ਦਾ ਸੇਵਕ ਮੈਂ ਪੌਲੁਸ ਹਾਂ।।
Punjabi ERV
ਮਸੀਹ ਅਜਿਹਾ ਹੀ ਕਰੇਗਾ ਤਾਂ ਜੋ ਤੁਸੀਂ ਉਸ ਖੁਸ਼ਖਬਰੀ ਵਿੱਚ ਵਿਸ਼ਵਾਸ ਕਰਦੇ ਰਹੋ ਜਿਹਡ਼ੀ ਤੁਸੀਂ ਸੁਣੀ ਹੈ। ਇਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੇ ਨਿਹਚੇ ਵਿੱਚ ਤਕਡ਼ੇ ਹੋਣਾ ਜਾਰੀ ਰਖੋਂਗੇ ਅਤੇ ਉਸ ਉਮੀਦ ਤੋਂ ਪਰ੍ਹਾਂ ਨਹੀਂ ਹਟੋਂਗੇ ਜੋ ਖੁਸ਼ਖਬਰੀ ਨੇ ਤੁਹਾਨੂੰ ਦਿੱਤੀ ਹੈ। ਇਸੇ ਖੁਸ਼ਖਬਰੀ ਦਾ ਪ੍ਰਚਾਰ ਦੁਨੀਆਂ ਦੇ ਸਮੂਹ ਲੋਕਾਂ ਨੂੰ ਕੀਤਾ ਗਿਆ ਹੈ। ਕਿ ਮੈਂ ਪੌਲੁਸ ਉਸਦਾ ਸੇਵਕ ਹੀ ਬਣ ਗਿਆ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس شرط نال پئی تُسی اِیمان دی نِینّھ اُتّے قیم تے پکّے رہو۔ تے اوس خُوشخبری دی آس نُوں جِہنُوں تُساں سُنیا اے۔ نا چھڈو۔ جِہدی منادی اسمان دے ہیٹھ ساری خلقت وِچ کِیتی گئی۔ تے مَیں پَولُس اوسے دا نوکر بنیاں۔
Punjabi Standard Bible (Punjabi Standard Bible) 2023
ਪਰ ਇਹ ਤਾਂ ਹੀ ਹੋਵੇਗਾ ਜੇ ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਅਤੇ ਦ੍ਰਿੜ੍ਹ ਰਹੋ ਅਤੇ ਉਸ ਖੁਸ਼ਖ਼ਬਰੀ ਦੀ ਆਸ ਨੂੰ ਨਾ ਛੱਡੋ ਜੋ ਤੁਸੀਂ ਸੁਣੀ ਅਤੇ ਜਿਸ ਦਾ ਪ੍ਰਚਾਰ ਅਕਾਸ਼ ਹੇਠਾਂ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਮੈਂ ਪੌਲੁਸ ਸੇਵਕ ਬਣਿਆ।