Colossians 1:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਇਹ ਪਤਾ ਲਗਾਉਣ ਦਾ ਨਿਰਨਾ ਕਰ ਲਿਆ ਕਿ ਇਹ ਸੱਚ ਕਿੰਨਾ ਅਮੀਰ ਅਤੇ ਮਹਿਮਾਮਈ ਹੈ। ਇਹ ਗੁਪਤ ਸੱਚ ਸਮੂਹ ਕੌਮਾਂ ਲਈ ਹੈ। ਇਹ ਸੱਚਾਈ ਖੁਦ ਮਸੀਹ ਹੈ ਜਿਸਦਾ ਨਿਵਾਸ ਤੁਹਾਡੇ ਅੰਦਰ ਹੈ ਮਹਿਮਾ ਲਈ ਉਹ ਸਾਡੀ ਇੱਕੋ ਇੱਕ ਉਮੀਦ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਆਪਣੀ ਇੱਛਾ ਦੇ ਨਾਲ ਆਪਣੇ ਲੋਕਾਂ ਉੱਤੇ ਇਹ ਪ੍ਰਗਟ ਕੀਤਾ ਹੈ ਕਿ ਉਹ ਭੇਤ ਸਾਰੀਆਂ ਕੌਮਾਂ ਦੇ ਲਈ ਮਹਿਮਾ ਦਾ ਧਨ ਹੈ । ਉਹ ਭੇਤ ਇਹ ਹੈ ਕਿ ਮਸੀਹ ਤੁਹਾਡੇ ਵਿੱਚ ਹਨ ਜੋ ਅੱਗੇ ਆਉਣ ਵਾਲੀ ਮਹਿਮਾ ਦੀ ਉਮੀਦ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੂੰ ਪਰਮੇਸ਼ਵਰ ਨੇ ਗ਼ੈਰ-ਯਹੂਦੀਆਂ ਵਿੱਚ ਇਸ ਭੇਤ ਦੀ ਸ਼ਾਨਦਾਰ ਧਨ ਬਾਰੇ ਜਾਣਨਾ ਚੁਣਿਆ ਹੈ, ਜੋ ਤੁਹਾਡੇ ਵਿੱਚ ਮਸੀਹ ਹੈ, ਮਹਿਮਾ ਦੀ ਉਮੀਦ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਨੂੰ ਪਰਮੇਸ਼ੁਰ ਨੇ ਮਹਿਰਮ ਕਰਨਾ ਚਾਹਿਆ ਭਈ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੇ ਧਨ ਦਾ ਪਰਤਾਪ ਕੀ ਹੈ, ਸੋ ਏਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ
Punjabi ERV
ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਇਹ ਪਤਾ ਲਗਾਉਣ ਦਾ ਨਿਰਣਾ ਕਰ ਲਿਆ ਕਿ ਇਹ ਸੱਚ ਕਿੰਨਾ ਅਮੀਰ ਅਤੇ ਮਹਿਮਾਮਈ ਹੈ। ਇਹ ਗੁਪਤ ਸੱਚ ਸਮੂਹ ਕੌਮਾਂ ਲਈ ਹੈ। ਮਹਿਮਾ ਲਈ ਉਹ ਸਾਡੀ ਇੱਕੋ ਇੱਕ ਉਮੀਦ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِنہاں اُتّے خُدا ظاہر کرنا چاہندا سی۔ پئی غیر قوماں وِچ اوس بھیت دے جلال دی دَولت کیہو جیہی اے۔ تے اوہ ایہہ اے۔ پئی مسِیح جیہڑا جلال دی آس اے۔ تُہاڈے وِچ رہندا اے۔
Punjabi Standard Bible (Punjabi Standard Bible) 2023
ਪਰਮੇਸ਼ਰ ਉਨ੍ਹਾਂ ਉੱਤੇ ਪਰਗਟ ਕਰਨਾ ਚਾਹੁੰਦਾ ਸੀ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ; ਉਹ ਭੇਤ ਇਹ ਹੈ ਕਿ ਮਸੀਹ ਜਿਹੜਾ ਮਹਿਮਾ ਦੀ ਆਸ ਹੈ ਤੁਹਾਡੇ ਅੰਦਰ ਵਾਸ ਕਰਦਾ ਹੈ।