Colossians 1:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਸੀਂ ਲੋਕਾਂ ਨੂੰ ਮਸੀਹ ਬਾਰੇ ਦੱਸਦੇ ਰਹਿੰਦੇ ਹਾਂ। ਅਸੀਂ ਹਰ ਇੱਕ ਨੂੰ ਤਕੜਾ ਕਰਨ ਅਤੇ ਹਰ ਇੱਕ ਨੂੰ ਉਪਦੇਸ਼ ਦੇਣ ਲਈ ਸਾਰੀ ਸਿਆਣਪ ਦਾ ਇਸਤੇਮਾਲ ਕਰਦੇ ਹਾਂ। ਅਸੀਂ ਸਮੂਹ ਲੋਕਾਂ ਨੂੰ ਪਰਮੇਸ਼ੁਰ ਦੀ ਹਜੂਰੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਤਾਂ ਕਿ ਉਹ ਮਸੀਹ ਦੇ ਨਮਿਤ ਆਤਮਕ ਤੌਰ ਤੇ ਸੰਪੂਰਣ ਹੋ ਜਾਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਮਸੀਹ ਦਾ ਪ੍ਰਚਾਰ ਸਾਰੇ ਮਨੁੱਖਾਂ ਦੇ ਸਾਹਮਣੇ ਕਰਦੇ ਹਾਂ । ਅਸੀਂ ਹਰ ਇੱਕ ਨੂੰ ਪਰਮੇਸ਼ਰ ਤੋਂ ਮਿਲੇ ਗਿਆਨ ਦੇ ਰਾਹੀਂ ਚਿਤਾਵਨੀ ਅਤੇ ਸਿੱਖਿਆ ਦਿੰਦੇ ਹਾਂ ਕਿ ਅਸੀਂ ਹਰ ਇੱਕ ਨੂੰ ਪਰਮੇਸ਼ਰ ਦੇ ਸਾਹਮਣੇ ਮਸੀਹ ਵਿੱਚ ਸੰਪੂਰਨ ਮਨੁੱਖ ਦੇ ਰੂਪ ਵਿੱਚ ਪੇਸ਼ ਕਰੀਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਸੀਹ ਹੈ ਜਿਸਦਾ ਅਸੀਂ ਐਲਾਨ ਕਰਦੇ ਹਾਂ, ਹਰ ਇੱਕ ਨੂੰ ਸਲਾਹ ਦਿੰਦੇ ਅਤੇ ਸਾਰੀ ਬੁੱਧ ਨਾਲ ਸਿਖਾਉਂਦੇ ਹਾਂ, ਤਾਂ ਜੋ ਅਸੀਂ ਹਰੇਕ ਨੂੰ ਮਸੀਹ ਵਿੱਚ ਪੂਰਨ ਤੌਰ ਤੇ ਪਰਿਪੱਕ ਹੋ ਸਕੀਏ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੀ ਅਸੀਂ ਖਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਚਿਤਾਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਭਈ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ
Punjabi ERV
ਇਸ ਲਈ ਅਸੀਂ ਲੋਕਾਂ ਨੂੰ ਮਸੀਹ ਬਾਰੇ ਦੱਸਦੇ ਰਹਿੰਦੇ ਹਾਂ। ਅਸੀਂ ਹਰ ਇੱਕ ਨੂੰ ਤਕਡ਼ਾ ਕਰਨ ਅਤੇ ਹਰ ਇੱਕ ਨੂੰ ਉਪਦੇਸ਼ ਦੇਣ ਲਈ ਸਾਰੀ ਸਿਆਣਪ ਦਾ ਇਸਤੇਮਾਲ ਕਰਦੇ ਹਾਂ। ਅਸੀਂ ਸਮੂਹ ਲੋਕਾਂ ਨੂੰ ਪਰਮੇਸ਼ੁਰ ਦੀ ਹਜੂਰੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਤਾਂ ਕਿ ਉਹ ਮਸੀਹ ਦੇ ਨਮਿਤ੍ਤ ਆਤਮਕ ਤੌਰ ਤੇ ਸੰਪੂਰਣ ਹੋ ਜਾਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدی منادی کر کے اسی ہر اِک بندے نُوں نصِیحت کرنے آں۔ تے ہر اِک نُوں پُوری دانائی نال تعلِیم دینے آں۔ تاں جو اسی ہر اِک بندے نُوں مسِیح وِچ کامِل کر کے پیش کریئے۔
Punjabi Standard Bible (Punjabi Standard Bible) 2023
ਉਸੇ ਦਾ ਪ੍ਰਚਾਰ ਕਰਦੇ ਹੋਏ ਅਸੀਂ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਚਿਤਾਵਨੀ ਦਿੰਦੇ ਅਤੇ ਹਰੇਕ ਮਨੁੱਖ ਨੂੰ ਸਿਖਾਉਂਦੇ ਹਾਂ ਤਾਂਕਿ ਉਨ੍ਹਾਂ ਨੂੰ ਮਸੀਹ ਵਿੱਚ ਸਿੱਧ ਪੇਸ਼ ਕਰੀਏ।