Colossians 1:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਪਤਾ ਹੈ ਕਿ ਜਿਨ੍ਹਾਂ ਚੀਜ਼ਾਂ ਦੀ ਤੁਸੀਂ ਆਸ ਰੱਖਦੇ ਹੋ ਤੁਹਾਡੇ ਲਈ ਸਵਰਗ ਵਿੱਚ ਸੁਰੱਖਿਆਤ ਰੱਖੀਆਂ ਗਈਆਂ ਹਨ। ਤੁਸੀਂ ਉਸ ਆਸ ਬਾਰੇ ਉਦੋਂ ਸਿੱਖਿਆ ਜਦੋਂ ਤੁਸੀਂ ਸੱਚੇ ਉਪਦੇਸ਼, ਖੁਸ਼ਖਬਰੀ ਨੂੰ ਸੁਣਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦਾ ਸ੍ਰੋਤ ਉਹ ਉਮੀਦ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਸੁਰੱਖਿਅਤ ਹੈ ਜਿਸ ਦੇ ਬਾਰੇ ਤੁਸੀਂ ਉਸ ਸਮੇਂ ਸੁਣਿਆ ਜਦੋਂ ਤੁਹਾਡੇ ਕੋਲ ਸੱਚ ਦਾ ਸੰਦੇਸ਼ ਭਾਵ ਸ਼ੁਭ ਸਮਾਚਾਰ ਪਹਿਲੀ ਵਾਰ ਆਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦਾ ਅਧਾਰ ਨਿਹਚਾ ਅਤੇ ਪਿਆਰ ਹੈ ਜੋ ਤੁਹਾਡੇ ਲਈ ਸਵਰਗ ਵਿੱਚਲੀ ਉਮੀਦ ਤੋਂ ਪੈਦਾ ਹੁੰਦਾ ਹੈ ਅਤੇ ਜਿਸ ਬਾਰੇ ਤੁਸੀਂ ਖੁਸ਼ਖ਼ਬਰੀ ਦੇ ਸੱਚੇ ਸੰਦੇਸ਼ ਵਿੱਚ ਪਹਿਲਾਂ ਹੀ ਸੁਣਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸੁਰਗਾਂ ਵਿੱਚ ਰੱਖੀ ਹੋਈ ਹੈ ਜਿਹ ਦੀ ਖਬਰ ਤੁਸਾਂ ਖੁਸ਼ ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋ ਸੁਣੀ
Punjabi ERV
ਤੁਹਾਨੂੰ ਪਤਾ ਹੈ ਕਿ ਜਿਨ੍ਹਾਂ ਚੀਜ਼ਾਂ ਦੀ ਤੁਸੀਂ ਆਸ ਰਖਦੇ ਹੋ ਤੁਹਾਡੇ ਲਈ ਸਵਰਗ ਵਿੱਚ ਸੁਰਖਿਆਤ ਰਖੀਆਂ ਗਈਆਂ ਹਨ। ਤੁਸੀਂ ਉਸ ਆਸ ਬਾਰੇ ਉਦੋਂ ਸਿਖਿਆ ਜਦੋਂ ਤੁਸੀਂ ਸੱਚੇ ਉਪਦੇਸ਼, ਖੁਸ਼ਖਬਰੀ ਨੂੰ ਸੁਣਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس آس کِیتی ہوئی شے دے سببّوں جیہڑی تُہاڈے واسطے اسمان اُتّے رکھی ہوئی اے۔ جِہدا ذِکر تُساں اوس خُوشخبری دے سَچّے کلام وِچ سُنیا اے۔
Punjabi Standard Bible (Punjabi Standard Bible) 2023
ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ, ਜਿਸ ਦੇ ਵਿਖੇ ਤੁਸੀਂ ਸੱਚੇ ਵਚਨ ਅਰਥਾਤ ਉਸ ਖੁਸ਼ਖ਼ਬਰੀ ਵਿੱਚ ਪਹਿਲਾਂ ਹੀ ਸੁਣ ਚੁੱਕੇ ਹੋ