Colossians 1:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੀ ਖੁਸ਼ਖਬਰੀ ਤੁਹਾਨੂੰ ਕਹੀ ਗਈ ਸੀ ਫ਼ਲ ਦੇ ਰਹੀ ਹੈ ਅਤੇ ਸਾਰੀ ਦੁਨੀਆਂ ਵਿੱਚ ਵੱਧ ਰਹੀ ਹੈ। ਹੁਣ ਤੱਕ ਤੁਹਾਡੇ ਨਾਲ ਵੀ ਉਹੀ ਗੱਲ ਵਾਪਰੀ ਜਿਸ ਸਮੇਂ ਤੋਂ ਤੁਸੀਂ ਖੁਸ਼ਖਬਰੀ ਸੁਣੀ ਅਤੇ ਪਰਮੇਸ਼ੁਰ ਦੀ ਕਿਰਪਾ ਬਾਰੇ ਸੱਚਮੁੱਚ ਸਮਝ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਾਰੇ ਸੰਸਾਰ ਵਿੱਚ ਵੱਧ ਰਿਹਾ ਹੈ ਜਿਸ ਤਰ੍ਹਾਂ ਕਿ ਤੁਹਾਡੇ ਵਿੱਚ ਉਸ ਦਿਨ ਤੋਂ, ਜਿਸ ਦਿਨ ਤੁਸੀਂ ਪਹਿਲੀ ਵਾਰ ਪਰਮੇਸ਼ਰ ਦੀ ਕਿਰਪਾ ਦੇ ਬਾਰੇ ਸੁਣਿਆ ਅਤੇ ਇਸ ਦੀ ਸੱਚਾਈ ਨੂੰ ਜਾਣਿਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਤੁਸੀਂ ਪ੍ਰਾਪਤ ਕੀਤਾ ਹੈ, ਉਸੇ ਤਰ੍ਹਾਂ, ਖੁਸ਼ਖ਼ਬਰੀ ਫਲ ਲੈ ਕੇ ਆ ਰਹੀ ਹੈ ਅਤੇ ਸਾਰੇ ਸੰਸਾਰ ਵਿੱਚ ਫੈਲ ਰਹੀ ਹੈ ਅਤੇ ਵਧ ਰਹੀ ਹੈ, ਠੀਕ ਉਸੇ ਤਰ੍ਹਾਂ ਜਿਵੇਂ ਤੁਹਾਡੇ ਅੰਦਰ ਹੋਂ ਰਿਹਾ ਹੈ ਜਦੋਂ ਤੋਂ ਤੁਸੀਂ ਸੁਣਿਆ ਹੈ ਅਤੇ ਸੱਚ-ਮੁੱਚ ਪਰਮੇਸ਼ਵਰ ਦੀ ਕਿਰਪਾ ਨੂੰ ਸਮਝਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਤੁਹਾਡੇ ਕੋਲ ਆ ਪੁੱਜੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਭੀ ਫਲਦੀ ਅਰ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਾਂ ਤੁਸਾਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਭੀ ਫਲਦੀ ਅਤੇ ਵਧਦੀ ਹੈ
Punjabi ERV
ਜਿਹਡ਼ੀ ਖੁਸ਼ਖਬਰੀ ਤੁਹਾਨੂੰ ਕਹੀ ਗਈ ਸੀ ਫ਼ਲ ਦੇ ਰਹੀ ਹੈ ਅਤੇ ਸਾਰੀ ਦੁਨੀਆਂ ਵਿੱਚ ਵਧ ਰਹੀ ਹੈ। ਹੁਣ ਤੱਕ ਤੁਹਾਡੇ ਨਾਲ ਵੀ ਉਹੀ ਗੱਲ ਵਾਪਰੀ ਜਿਸ ਸਮੇਂ ਤੋਂ ਤੁਸੀਂ ਖੁਸ਼ਖਬਰੀ ਸੁਣੀ ਅਤੇ ਪਰਮੇਸ਼ੁਰ ਦੀ ਕਿਰਪਾ ਬਾਰੇ ਸੱਚਮੁਚ ਸਮਝ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا تُہاڈے کول اَپڑیا اے۔ تے سارے جہان وِچ پَھلدا اے۔ تے وَدھدا جاندا اے۔ تُہاڈے وِچ وی جد توں تُساں خُدا دے فضل نُوں سُنیا تے اوہنوں سَچ کر کے جانیا اے۔ اینج ای کر دا اے۔
Punjabi Standard Bible (Punjabi Standard Bible) 2023
ਜੋ ਤੁਹਾਡੇ ਕੋਲ ਪਹੁੰਚੀ ਅਤੇ ਜਿਵੇਂ ਇਹ ਸਾਰੇ ਸੰਸਾਰ ਵਿੱਚ ਫੈਲਦੀ ਅਤੇ ਫਲਵੰਤ ਹੁੰਦੀ ਜਾਂਦੀ ਹੈ, ਉਸੇ ਤਰ੍ਹਾਂ ਜਿਸ ਦਿਨ ਤੋਂ ਤੁਸੀਂ ਇਸ ਨੂੰ ਸੁਣਿਆ ਅਤੇ ਪਰਮੇਸ਼ਰ ਦੀ ਕਿਰਪਾ ਨੂੰ ਅਸਲ ਵਿੱਚ ਜਾਣਿਆ, ਤੁਹਾਡੇ ਵਿੱਚ ਵੀ ਵਧਦੀ ਜਾਂਦੀ ਹੈ।