Colossians 1:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ: ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ;
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਹੀ ਕਾਰਨ ਹੈ ਕਿ ਜਿਸ ਦਿਨ ਤੋਂ ਅਸੀਂ ਇਹ ਸੁਣਿਆ ਹੈ ਅਸੀਂ ਤੁਹਾਡੇ ਲਈ ਲਗਾਤਾਰ ਪ੍ਰਾਰਥਨਾ ਕਰ ਰਹੇ ਹਾਂ । ਸਾਡੀ ਪਰਮੇਸ਼ਰ ਅੱਗੇ ਪ੍ਰਾਰਥਨਾ ਹੈ ਕਿ ਉਹ ਤੁਹਾਨੂੰ ਸਾਰੀ ਆਤਮਿਕ ਬੁੱਧ ਅਤੇ ਸਮਝ ਦੇ ਨਾਲ ਭਰਪੂਰ ਕਰਨ ਤਾਂ ਜੋ ਤੁਸੀਂ ਉਹਨਾਂ ਦੀ ਇੱਛਾ ਨੂੰ ਜਾਣ ਸਕੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਕਾਰਨ ਕਰਕੇ, ਜਦੋਂ ਤੋਂ ਅਸੀਂ ਤੁਹਾਡੇ ਬਾਰੇ ਸੁਣਿਆ ਹੈ, ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਬੰਦ ਨਹੀਂ ਕੀਤੀ। ਅਸੀਂ ਲਗਾਤਾਰ ਪਰਮੇਸ਼ਵਰ ਅੱਗੇ ਬੇਨਤੀ ਕਰਦੇ ਹਾਂ ਕਿ ਉਹ ਤੁਹਾਨੂੰ ਆਪਣੀ ਇੱਛਾ ਦੇ ਸਾਰੇ ਗਿਆਨ ਵਿੱਚ ਪੂਰੀ ਬੁੱਧ ਅਤੇ ਸਮਝ ਨਾਲ ਭਰੇ ਜੋ ਪਵਿੱਤਰ ਆਤਮਾ ਦਿੰਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਤੁਹਾਡੇ ਲਈ ਇਹ ਪ੍ਰਾਰਥਨਾ ਅਤੇ ਅਰਦਾਸ ਕਰਨ ਤੋਂ ਨਹੀਂ ਹਟਦੇ ਭਈ ਤੁਸੀਂ ਹਰ ਪਰਕਾਰ ਦੇ ਆਤਮਕ ਗਿਆਨ ਅਤੇ ਸਮਝ ਨਾਲ ਉਹ ਦੀ ਇੱਛਿਆ ਦੀ ਪਛਾਣ ਤੋਂ ਭਰਪੂਰ ਹੋ ਜਾਓ
Punjabi ERV
ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ; ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ;
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے جد توں اساں سُنیا اے۔ اسی تُہاڈے لئی دُعا تے مِنّت کرنی نئیں چھڈ دے۔ پئی تُسی ساری رُوحانی حِکمت تے سمجھ نال اوہدی مرضی دے عِلم نال بھر جاؤ۔
Punjabi Standard Bible (Punjabi Standard Bible) 2023
ਇਸ ਲਈ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਹੈ, ਤੁਹਾਡੇ ਲਈ ਬੇਨਤੀ ਅਤੇ ਪ੍ਰਾਰਥਨਾ ਕਰਨਾ ਨਹੀਂ ਛੱਡਦੇ ਕਿ ਤੁਸੀਂ ਪਰਮੇਸ਼ਰ ਦੀ ਇੱਛਾ ਦੇ ਗਿਆਨ ਅਤੇ ਆਤਮਕ ਸਮਝ ਤੇ ਬੁੱਧ ਨਾਲ ਭਰਪੂਰ ਹੋ ਜਾਓ,