Colossians 2:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈ ਚਾਹੁੰਨਾ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਬਹੁਤ ਸਖਤ ਕੋਸ਼ਿਸ਼ ਕਰ ਰਿਹਾ ਹਾਂ। ਅਤੇ ਮੈਂ ਲਾਉਦਿਕੀਆ ਦੇ ਲੋਕਾਂ ਅਤੇ ਉਨ੍ਹਾਂ ਹੋਰ ਲੋਕਾਂ ਦੀ ਸਹਾਇਤਾ ਕਰਨ ਲਈ ਕੋਸ਼ਿਸ਼ ਕਰ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਕਦੇ ਦੇਖਿਆ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਕਿੰਨੀ ਮਿਹਨਤ ਨਾਲ ਤੁਹਾਡੇ, ਲਾਉਦਿਕੀਆ ਨਿਵਾਸੀਆਂ ਅਤੇ ਉਹਨਾਂ ਸਾਰਿਆਂ ਦੇ ਲਈ ਜਿਹਨਾਂ ਨੂੰ ਮੈਂ ਕਦੀ ਵੀ ਨਹੀਂ ਮਿਲਿਆ, ਸੰਘਰਸ਼ ਕਰ ਰਿਹਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਚਾਹੁੰਦਾ ਹਾਂ ਕਿ ਤੁਸੀਂ ਜਾਣੋ ਕਿ ਮੈਂ ਤੁਹਾਡੇ ਲਈ ਅਤੇ ਲਾਉਦਿਕੀਆ ਦੇ ਲੋਕਾਂ ਲਈ, ਅਤੇ ਉਹਨਾਂ ਸਾਰਿਆਂ ਲਈ ਜੋ ਮੈਨੂੰ ਨਿੱਜੀ ਤੌਰ ਉੱਤੇ ਨਹੀਂ ਮਿਲੇ ਹਨ ਲਈ ਕਿੰਨੀ ਮੁਸ਼ਕਲ ਨਾਲ ਮੁਕਾਬਲਾ ਕਰ ਰਿਹਾ ਹਾਂ। ਮੇਰਾ ਟੀਚਾ ਇਹ
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਚਾਹੁੰਦਾ ਹਾਂ ਭਈ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਲਈ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਨਹੀਂ ਡਿਠਾ ਕੇਡਾ ਜਤਨ ਕਰਦਾ ਹਾਂ
Punjabi ERV
ਮੈ ਚਾਹੁੰਨਾ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਬਹੁਤ ਸਖਤ ਕੋਸ਼ਿਸ਼ ਕਰ ਰਿਹਾ ਹਾਂ। ਅਤੇ ਮੈਂ ਲਾਉਦਿਕੀਆ ਦੇ ਲੋਕਾਂ ਅਤੇ ਉਨ੍ਹਾਂ ਹੋਰ ਲੋਕਾਂ ਦੀ ਸਹਾਇਤਾ ਕਰਨ ਲਈ ਕੋਸ਼ਿਸ਼ ਕਰ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਕਦੇ ਦੇਖਿਆ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਕਦੇ ਨਹੀਂ ਵੇਖਿਆ ਕਿੰਨੀ ਮਿਹਨਤ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں دسنا چاہناں آں۔ پئی تُہاڈے تے لَودِیکیہ والیاں تے اوہناں سبھناں لئی جِنہاں میرا مُنھ نئیں ویکھیا کِنّاں ای دَوڑ بھج کرنا آں۔
Punjabi Standard Bible (Punjabi Standard Bible) 2023
ਮੈਂ ਚਾਹੁੰਦਾ ਹਾਂ ਕਿ ਤੁਸੀਂ ਜਾਣ ਲਵੋ ਕਿ ਮੈਂ ਤੁਹਾਡੇ ਲਈ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਵੀ ਜਿਨ੍ਹਾਂ ਨੇ ਮੈਨੂੰ ਆਹਮੋ-ਸਾਹਮਣੇ ਨਹੀਂ ਵੇਖਿਆ ਕਿੰਨਾ ਸੰਘਰਸ਼ ਕਰਦਾ ਹਾਂ,