Colossians 2:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਦੋਂ ਵਾਪਰਿਆ ਜਦੋਂ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ; ਤੁਹਾਡਾ ਪੁਰਾਣਾ ਆਪਾ ਮਰ ਗਿਆ ਅਤੇ ਤੁਸੀਂ ਮਸੀਹ ਦੇ ਨਾਲ ਦਫ਼ਨਾਏ ਗਏ ਸੀ। ਤੁਸੀਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਹਚਾ ਦੁਆਰਾ ਮਸੀਹ ਦੇ ਨਾਲ ਜਿਵਾਲੇ ਗਏ ਸੀ। ਪਰਮੇਸ਼ੁਰ ਦੀ ਸ਼ਕਤੀ ਉਦੋਂ ਦਰਸ਼ਾਈ ਗਈ ਜਦੋਂ ਉਸ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਬਪਤਿਸਮੇ ਦੇ ਰਾਹੀਂ ਮਸੀਹ ਦੇ ਨਾਲ ਦਫ਼ਨਾਏ ਗਏ ਹੋ ਅਤੇ ਉਹਨਾਂ ਦੇ ਵਿੱਚ ਜਿਊਂਦੇ ਵੀ ਕੀਤੇ ਗਏ ਹੋ । ਕਿਉਂਕਿ ਤੁਸੀਂ ਪਰਮੇਸ਼ਰ ਦੀ ਉਸ ਸਮਰੱਥਾ ਵਿੱਚ ਵਿਸ਼ਵਾਸ ਕੀਤਾ ਹੈ ਜਿਸ ਦੇ ਨਾਲ ਉਹਨਾਂ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਨਾਲ ਬਪਤਿਸਮੇ ਵਿੱਚ ਉਸਦੇ ਨਾਲ ਦਫ਼ਨਾਇਆ ਗਿਆ ਸੀ, ਜਿਸ ਵਿੱਚ ਤੁਸੀਂ ਵੀ ਪਰਮੇਸ਼ਵਰ ਦੇ ਕੰਮ ਵਿੱਚ ਵਿਸ਼ਵਾਸ ਦੁਆਰਾ ਉਸ ਨਾਲ ਜਿਵਾਲੇ ਗਏ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਬਪਤਿਸਮਾ ਵਿੱਚ ਉਹ ਦੇ ਨਾਲ ਦੱਬੇ ਗਏ ਜਿਹ ਦੇ ਵਿੱਚ ਪਰਮੇਸ਼ੁਰ ਦੀ ਕਰਨੀ ਉੱਤੇ ਨਿਹਚਾ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਉਠਾਇਆ ਤੁਸੀਂ ਉਹ ਦੇ ਨਾਲ ਉਠਾਏ ਵੀ ਗਏ
Punjabi ERV
ਇਹ ਉਦੋਂ ਵਾਪਰਿਆ ਜਦੋਂ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ; ਤੁਹਾਡਾ ਪੁਰਾਣਾ ਆਪਾ ਮਰ ਗਿਆ ਅਤੇ ਤੁਸੀਂ ਮਸੀਹ ਦੇ ਨਾਲ ਦਫ਼ਨਾਏ ਗਏ ਸੀ। ਤੁਸੀਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਹਚਾ ਦੁਆਰਾ ਅਸੀਹ ਦੇ ਨਾਲ ਉਭਾਰੇ ਗਏ ਸੀ। ਪਰਮੇਸ਼ੁਰ ਦੀ ਸ਼ਕਤੀ ਉਦੋਂ ਦਰਸ਼ਾਈ ਗਈ ਜਦੋਂ ਉਸਨੇ ਮਸੀਹ ਨੂੰ ਮੌਤ ਤੋਂ ਉਭਾਰਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਬਪਤਿਸਮੇ ਵਿੱਚ ਉਹ ਦੇ ਨਾਲ ਦੱਬੇ ਗਏ, ਜਿਹ ਦੇ ਵਿੱਚ ਪਰਮੇਸ਼ੁਰ ਦੇ ਕੰਮਾਂ ਉੱਤੇ ਵਿਸ਼ਵਾਸ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਾਇਆ, ਤੁਸੀਂ ਉਹ ਦੇ ਨਾਲ ਜਿਉਂਦੇ ਉੱਠਾਏ ਵੀ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے ای نال بپتِسمے وِچ دبّے گئے تے اوسے وِچ خُدا دی قُوّت اُتّے اِیمان لیا کے اوہدے نال جی وی اُٹھے۔ جِس اوہنوں مُردیاں وِچوں جوالیا۔
Punjabi Standard Bible (Punjabi Standard Bible) 2023
ਤੁਸੀਂ ਬਪਤਿਸਮੇ ਵਿੱਚ ਉਸ ਦੇ ਨਾਲ ਦਫ਼ਨਾਏ ਗਏ ਅਤੇ ਪਰਮੇਸ਼ਰ ਦੀ ਸਮਰੱਥਾ ਉੱਤੇ ਆਪਣੇ ਵਿਸ਼ਵਾਸ ਦੇ ਰਾਹੀਂ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਇਆ, ਉਸ ਦੇ ਨਾਲ ਜਿਵਾਏ ਵੀ ਗਏ।