Colossians 2:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਹ ਦਸਤਾਵੇਜ਼ ਹਟਾ ਦਿੱਤਾ ਜਿਸ ਵਿੱਚ ਸਾਰੇ ਦੋਸ਼ ਸ਼ਾਮਿਲ ਸਨ। ਉਹ ਇਲਜ਼ਾਮ ਇਸ ਲਈ ਲਗਾਏ ਗਏ ਸਨ ਕਿਉਂ ਕਿ ਅਸੀਂ ਮੂਸਾ ਦੀ ਸ਼ਰ੍ਹਾ ਨੂੰ ਨਹੀਂ ਮੰਨਿਆ। ਪਰਮੇਸ਼ੁਰ ਨੇ ਇਸ ਨੂੰ ਲੈ ਲਿਆ ਅਤੇ ਇਸ ਨੂੰ ਸਲੀਬ ਉੱਤੇ ਟੰਗ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਉਸ ਕਰਜ਼ੇ ਦੇ ਖਾਤੇ ਨੂੰ ਰੱਦ ਕਰ ਦਿੱਤਾ ਹੈ ਜੋ ਸਾਡੇ ਕੋਲੋਂ ਵਿਵਸਥਾ ਦੀ ਪੂਰਤੀ ਦੀ ਮੰਗ ਕਰਦਾ ਸੀ । ਉਹ ਸਾਡਾ ਵਿਰੋਧੀ ਸੀ ਪਰ ਪਰਮੇਸ਼ਰ ਨੇ ਸਲੀਬ ਉੱਤੇ ਕਿੱਲਾਂ ਨਾਲ ਟੰਗ ਕੇ ਉਸ ਕਰਜ਼ੇ ਨੂੰ ਮਿਟਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਕਾਨੂੰਨੀ ਰਿਣ ਦੇ ਦੋਸ਼ ਨੂੰ ਰੱਦ ਕਰਦਿਆਂ, ਜੋ ਸਾਡੇ ਵਿਰੁੱਧ ਖੜ੍ਹਾ ਹੈ ਅਤੇ ਸਾਡੀ ਨਿੰਦਾ ਕਰਦਾ ਹੈ; ਪਰਮੇਸ਼ਵਰ ਇਸਨੂੰ ਸਲੀਬ ਦੇ ਉੱਤੇ ਟੰਗਿਆ, ਇਸ ਨੂੰ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਉਲਟ ਅਤੇ ਸਾਡੇ ਵਿਰੁੱਧ ਸੀ ਉਸ ਨੇ ਮੇਸ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਚੁੱਕ ਸੁੱਟਿਆ
Punjabi ERV
ਪਰਮੇਸ਼ੁਰ ਨੇ ਉਹ ਦਸਤਾਵੇਜ਼ ਹਟਾ ਦਿੱਤਾ ਜਿਸ ਵਿੱਚ ਸਾਰੇ ਦੋਸ਼ ਸ਼ਾਮਿਲ ਸਨ। ਉਹ ਇਲਜ਼ਾਮ ਇਸ ਲਈ ਲਗਾਏ ਗਏ ਸਨ ਕਿਉਂਕਿ ਅਸੀਂ ਮੂਸਾ ਦੀ ਸ਼ਰ੍ਹਾ ਨੂੰ ਨਹੀਂ ਮੰਨਿਆ। ਪਰਮੇਸ਼ੁਰ ਨੇ ਇਸਨੂੰ ਲੈ ਲਿਆ ਅਤੇ ਇਸਨੂੰ ਸਲੀਬ ਉੱਤੇ ਟਂਗ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਵਿਰੁੱਧ ਸੀ ਉਸ ਨੇ ਖ਼ਤਮ ਕਰ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਕੱਢ ਸੁੱਟਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے حُکماں دی اوہ اُلیکھ مِٹا چھڈی جیہڑی ساڈے ناں تے ساڈے سِر سی۔ تے اوہنوں صلِیب اُتّے کِلاّں نال جَڑھ کے اگّوں ہٹا دِتّا۔
Punjabi Standard Bible (Punjabi Standard Bible) 2023
ਬਿਧੀਆਂ ਦੀ ਉਸ ਲਿਖਤ ਨੂੰ ਜੋ ਸਾਡੇ ਵਿਰੁੱਧ ਸੀ, ਮਿਟਾ ਸੁੱਟਿਆ ਅਤੇ ਇਸ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਸਾਹਮਣਿਓਂ ਹਟਾ ਦਿੱਤਾ।