Colossians 2:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹੜੇ ਉਨ੍ਹਾਂ ਨੇ ਵੇਖੇ ਹਨ। ਉਨ੍ਹਾਂ ਲੋਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।” ਉਹ ਲੋਕ ਮੂਰੱਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਵੀ ਜੋ ਝੂਠੀ ਨਿਮਰਤਾ ਵਿੱਚ ਅਨੰਦ ਮਾਣਦਾ ਅਤੇ ਸਵਰਗਦੂਤਾਂ ਦੀ ਪੂਜਾ ਕਰਦਾ ਹੈ, ਅਜਿਹਾ ਮਨੁੱਖ ਆਪਣੇ ਸੰਸਾਰਕ ਅਨੁਭਵਾਂ ਉੱਤੇ ਸ਼ੇਖੀ ਮਾਰਦਾ ਹੈ ਅਤੇ ਉਸ ਦਾ ਸੰਸਾਰਕ ਮਨ ਵਿਅਰਥ ਵਿਚਾਰਾਂ ਉੱਤੇ ਘਮੰਡ ਕਰਦਾ ਹੈ, ਉਹ ਤੁਹਾਨੂੰ ਇਨਾਮ ਤੋਂ ਵਾਂਝਾ ਨਾ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਈ ਵੀ, ਜੋ ਨਿਮਰਤਾ ਦੇ ਪ੍ਰਦਰਸ਼ਨ ਅਤੇ ਦੂਤਾਂ ਦੀ ਪੂਜਾ ਵਿੱਚ ਲੀਨ ਹੈ, ਤੁਹਾਨੂੰ ਤੁਹਾਡੇ ਇਨਾਮ ਤੋਂ ਦੂਰ ਨਾ ਕਰੇ। ਅਜਿਹਾ ਵਿਅਕਤੀ ਆਪਣੇ ਦੇਖੇ ਹੋਏ ਬ੍ਰਹਮ ਦਰਸ਼ਨਾਂ ਦਾ ਵਿਸਥਾਰ ਨਾਲ ਵਰਣਨ ਕਰਦਾ ਹੈ ਅਤੇ ਖੋਖਲੀ ਦੁਨਿਆਵੀ ਸਮਝ ਨਾਲ ਫੁੱਲਿਆ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਪਸੰਦ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਸੱਖਣਿਆਂ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ
Punjabi ERV
ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹਡ਼ੇ ਉਨ੍ਹਾਂ ਨੇ ਵੇਖੇ ਹਨ। ਉਨਹਆਂ ਲਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।” ਉਹ ਲੋਕ ਮੂਰਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਪਸੰਦ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کوئی بندہ عاجزی یا فرِشتیاں دی بندگی نُوں پسند کر کے تُہاڈا دَوڑ والا اِنعام نا کھو لَئے۔ اجیہا بندے اپنے جِسم دی عقل اُتّے بے فائدہ شیخی مار کے ویکھیاں ہویاں شیواں وِچ لگّا رہندا اے۔
Punjabi Standard Bible (Punjabi Standard Bible) 2023
ਕੋਈ ਮਨੁੱਖ ਆਪਣੀ ਝੂਠੀ ਦੀਨਤਾ ਅਤੇ ਦੂਤਾਂ ਦੀ ਉਪਾਸਨਾ ਦੁਆਰਾ ਤੁਹਾਨੂੰ ਇਨਾਮ ਤੋਂ ਵਾਂਝਾ ਨਾ ਕਰ ਦੇਵੇ; ਅਜਿਹਾ ਮਨੁੱਖ ਵੇਖੀਆਂ ਹੋਈਆਂ ਗੱਲਾਂ ਵਿੱਚ ਲੱਗਾ ਰਹਿੰਦਾ ਹੈ ਅਤੇ ਆਪਣੀ ਸਰੀਰਕ ਸਮਝ ਉੱਤੇ ਵਿਅਰਥ ਘਮੰਡ ਕਰਦਾ ਹੈ।