Colossians 2:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਮਸੀਹ ਨਾਲ ਏਕਤਾ ਵਿੱਚ ਨਹੀਂ ਜਿਉਂਦੇ। ਮਸੀਹ ਸਰੀਰ ਦਾ ਮੁਖੀ ਹੈ। ਸਾਰਾ ਸਰੀਰ ਮਸੀਹ ਉੱਤੇ ਨਿਰਭਰ ਕਰਦਾ ਹੈ। ਇਸ ਲਈ ਸਰੀਰ ਦੇ ਸਾਰੇ ਅੰਗ ਇਕੱਠੇ ਜੁੜੇ ਹੋਏ ਹਨ। ਇੱਕ ਦੂਸਰੇ ਦਾ ਧਿਆਨ ਰੱਖੋ ਅਤੇ ਇੱਕ ਦੂਸਰੇ ਦੀ ਮਦਦ ਕਰੋ। ਇਹ ਸਰੀਰ ਨੂੰ ਤਾਕਤ ਪ੍ਰਾਪਤ ਕਰਨ ਵਿੱਚ ਅਤੇ ਉਸੇ ਢੰਗ ਨਾਲ ਵੱਧਣ ਵਿੱਚ ਮਦਦ ਕਰਦਾ ਹੈ, ਜਿਵੇਂ ਪਰਮੇਸ਼ੁਰ ਚਾਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਆਪਣੇ ਸਿਰ ਭਾਵ ਮਸੀਹ ਨਾਲ ਜੁੜਿਆ ਨਹੀਂ ਰਹਿੰਦਾ ਜਿਸ ਤੋਂ ਸਾਰਾ ਸਰੀਰ ਜੋੜਾਂ ਅਤੇ ਪੱਠਿਆਂ ਸਮੇਤ ਭੋਜਨ ਪ੍ਰਾਪਤ ਕਰਦਾ ਅਤੇ ਜੁੜਿਆ ਰਹਿੰਦਾ ਹੈ ਅਤੇ ਪਰਮੇਸ਼ਰ ਦੀ ਇੱਛਾ ਦੇ ਅਨੁਸਾਰ ਵੱਧਦਾ ਫੁੱਲਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਵਿਅਕਤੀ ਸਿਰ ਨੂੰ ਮਜ਼ਬੂਤੀ ਨਾਲ ਨਹੀਂ ਫੜਦਾ ਜਿਸ ਤੋਂ ਸਾਰਾ ਸਰੀਰ ਪੋਸ਼ਣ ਅਤੇ ਜੋੜਾਂ ਅਤੇ ਸਾਹ ਲੈਣ ਵਾਲੇ ਅੰਗਾਂ ਦੁਆਰਾ ਜੁੜਿਆ ਹੁੰਦਾ ਹੈ ਅਤੇ ਪਰਮੇਸ਼ਵਰ ਦੁਆਰਾ ਕੀਤੇ ਵਿਕਾਸ ਦੁਆਰਾ ਵਧਦਾ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਸਿਰ ਨੂੰ ਫੜੀ ਨਹੀਂ ਰੱਖਦਾ ਜਿਸ ਤੋਂ ਸਾਰੀ ਦੇਹੀ ਜੋੜਾਂ ਅਤੇ ਪੱਠਿਆਂ ਦੇ ਰਾਹੀਂ ਪਲ ਕੇ ਅਤੇ ਆਪੋ ਵਿੱਚੀਂ ਜੁੜ ਕੇ ਪਰਮੇਸ਼ੁਰ ਦੀ ਵੱਲੋਂ ਵਧਦੀ ਜਾਂਦੀ ਹੈ ।।
Punjabi ERV
ਉਹ ਲੋਕ ਮਸੀਹ ਨਾਲ ਏਕਤਾ ਵਿੱਚ ਨਹੀਂ ਜਿਉਂਦੇ। ਮਸੀਹ ਸ਼ਰੀਰ ਦਾ ਮੁਖੀ ਹੈ। ਸਾਰਾ ਸ਼ਰੀਰ ਮਸੀਹ ਉੱਤੇ ਨਿਰਭਰ ਕਰਦਾ ਹੈ। ਇਸ ਲਈ ਸ਼ਰੀਰ ਦੇ ਸਾਰੇ ਅੰਗ ਇਕਠੇ ਜੁਡ਼ੇ ਹੋਏ ਹਨ। ਇੱਕ ਦੂਸਰੇ ਦਾ ਧਿਆਨ ਰਖੋ ਅਤੇ ਇੱਕ ਦੂਸਰੇ ਦੀ ਮਦਦ ਕਰੋ। ਇਹ ਸ਼ਰੀਰ ਨੂੰ ਤਾਕਤ ਪ੍ਰਾਪਤ ਕਰਨ ਵਿੱਚ ਅਤੇ ਉਸੇ ਢੰਗ ਨਾਲ ਵਧਣ ਵਿੱਚ ਮਦਦ ਕਰਦਾ ਹੈ, ਜਿਵੇਂ ਪਰਮੇਸ਼ੁਰ ਚਾਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਸਿਰ ਨੂੰ ਫੜ੍ਹੀ ਨਹੀਂ ਰੱਖਦਾ ਜਿਸ ਤੋਂ ਸਾਰੀ ਦੇਹੀ ਜੋੜਾਂ ਅਤੇ ਪੱਠਿਆਂ ਦੇ ਰਾਹੀਂ ਪਲ ਕੇ ਅਤੇ ਆਪਸ ਵਿੱਚ ਜੁੜ ਕੇ ਪਰਮੇਸ਼ੁਰ ਦੀ ਵੱਲੋਂ ਵਧਦੀ ਜਾਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس سِر نُوں پَھڑی نئیں رہندا جِہدے توں سارا بدن جوڑاں تے پٹّھیاں دی راہِیں پَلدا اے۔ تے آپو وِچ مِل جُل کے خُدا ولّوں وَدھدا جاندا اے۔
Punjabi Standard Bible (Punjabi Standard Bible) 2023
ਉਹ ਉਸ ਸਿਰ ਦੇ ਨਾਲ ਜੁੜਿਆ ਨਹੀਂ ਰਹਿੰਦਾ ਜਿਸ ਤੋਂ ਸਾਰੀ ਦੇਹ ਜੋੜਾਂ ਅਤੇ ਮਾਸਪੇਸ਼ੀਆਂ ਦੁਆਰਾ ਪੋਸ਼ਣ ਪ੍ਰਾਪਤ ਕਰਕੇ ਅਤੇ ਇੱਕ ਸੰਗ ਜੁੜ ਕੇ ਪਰਮੇਸ਼ਰ ਦੀ ਵੱਲੋਂ ਵਧਦੀ ਜਾਂਦੀ ਹੈ।