Colossians 2:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਅਜ਼ਾਦ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਮਸੀਹ ਦੇ ਨਾਲ ਮਰ ਚੁੱਕੇ ਹੋ ਅਤੇ ਝੂਠੀਆਂ ਆਤਮਾਵਾਂ ਤੋਂ ਆਜ਼ਾਦ ਹੋ ਚੁੱਕੇ ਹੋ । ਫਿਰ ਤੁਸੀਂ ਅਜੇ ਵੀ ਸੰਸਾਰਕ ਰੀਤਾਂ ਦੇ ਅਨੁਸਾਰ ਜੀਵਨ ਕਿਉਂ ਗੁਜ਼ਾਰ ਰਹੇ ਹੋ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਤੁਸੀਂ ਮਸੀਹ ਦੇ ਨਾਲ ਇਸ ਸੰਸਾਰ ਦੀਆਂ ਰੂਹਾਨੀ ਸ਼ਕਤੀਆਂ ਦੇ ਲਈ ਮਰ ਗਏ, ਇਸ ਲਈ, ਜਿਵੇਂ ਕਿ ਤੁਸੀਂ ਅਜੇ ਵੀ ਸੰਸਾਰ ਨਾਲ ਸੰਬੰਧਿਤ ਹੋ, ਤਾਂ ਤੁਸੀਂ ਇਸ ਦੇ ਨਿਯਮਾਂ ਨੂੰ ਮੰਨਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜੀਉਂਦਿਆਂ ਵਾਂਙੁ ਕਿਉਂ ਏਹੋ ਜੇਹੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆਂ ਅਤੇ ਸਿੱਖਿਆ ਦੇ ਅਨੁਸਾਰ ਹਨ
Punjabi ERV
ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਸੁਤੰਤਰ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد تُسی مسِیح نال دُنیا دِیاں مُڈھ والِیاں گلّاں ولّوں مر گئے۔ تے فیر اوہناں وانگر جیہڑے دُنیا وِچ جِیوندے نیں بندیاں دے حُکماں تے تعلِیماں وِچوں اجیہاں رسماں نُوں کیوں مَن دے ہو۔
Punjabi Standard Bible (Punjabi Standard Bible) 2023
ਜਦਕਿ ਤੁਸੀਂ ਮਸੀਹ ਦੇ ਨਾਲ ਇਸ ਸੰਸਾਰ ਦੇ ਮੂਲ ਸਿਧਾਂਤਾਂ ਦੇ ਵੱਲੋਂ ਮਰ ਗਏ ਤਾਂ ਸੰਸਾਰ ਵਿੱਚ ਇਸ ਤਰ੍ਹਾਂ ਕਿਉਂ ਜੀਉਂਦੇ ਹੋ ਜਿਵੇਂ ਤੁਸੀਂ ਇਨ੍ਹਾਂ ਰੀਤਾਂ ਦੇ ਗੁਲਾਮ ਹੋ?