Colossians 2:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਲਾਂ ਕਿ ਮੈਂ ਤੁਹਾਡੇ ਨਾਲ, ਸਰੀਰ ਵਿੱਚ ਨਹੀਂ ਹਾਂ, ਮੇਰਾ ਦਿਲ ਤੁਹਾਡੇ ਨਾਲ ਹੈ। ਮੈਂ ਤੁਹਾਡੇ ਚੰਗੇ ਜੀਵਨ ਅਤੇ ਮਸੀਹ ਵਿੱਚ ਤੁਹਾਡੇ ਤਕੜੇ ਵਿਸ਼ਵਾਸ ਨੂੰ ਦੇਖਕੇ ਖੁਸ਼ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਾਵੇਂ ਮੈਂ ਸਰੀਰਕ ਤੌਰ ਤੇ ਤੁਹਾਡੇ ਤੋਂ ਦੂਰ ਹਾਂ ਪਰ ਆਤਮਿਕ ਤੌਰ ਤੇ ਮੈਂ ਤੁਹਾਡੇ ਕੋਲ ਹਾਂ । ਮੈਂ ਬਹੁਤ ਖ਼ੁਸ਼ ਹਾਂ ਕਿ ਤੁਸੀਂ ਪੂਰੇ ਅਨੁਸ਼ਾਸਨ ਨਾਲ ਰਹਿ ਰਹੇ ਹੋ ਅਤੇ ਤੁਹਾਡਾ ਵਿਸ਼ਵਾਸ ਵੀ ਮਸੀਹ ਵਿੱਚ ਅਟੱਲ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਭਾਵੇਂ ਮੈਂ ਸਰੀਰ ਵਿੱਚ ਤੁਹਾਡੇ ਤੋਂ ਗ਼ੈਰਹਾਜ਼ਰ ਹਾਂ, ਪਰ ਮੈਂ ਤੁਹਾਡੇ ਨਾਲ ਆਤਮਾ ਅਤੇ ਪ੍ਰਸੰਨਤਾ ਨਾਲ ਤੁਹਾਡੇ ਨਾਲ ਹਾਜ਼ਰੀ ਭਰਦਾ ਹਾਂ ਕਿ ਤੁਸੀਂ ਕਿੰਨੇ ਅਨੁਸ਼ਾਸਿਤ ਹੋ ਅਤੇ ਮਸੀਹ ਵਿੱਚ ਪੱਕੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਥੋਂ ਪਰੋਖੇ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੀ ਮਰਜਾਦਾ ਅਤੇ ਤੁਹਾਡੀ ਮਸੀਹ ਉੱਤੇ ਨਿਹਚਾ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ।।
Punjabi ERV
ਹਾਲਾਂ ਕਿ ਮੈਂ ਤੁਹਾਡੇ ਨਾਲ, ਸ਼ਰੀਰ ਵਿੱਚ ਨਹੀਂ ਹਾਂ, ਮੇਰਾ ਦਿਲ ਤੁਹਾਡੇ ਨਾਲ ਹੈ। ਮੈਂ ਤੁਹਾਡੇ ਚੰਗੇ ਜੀਵਨ ਅਤੇ ਮਸੀਹ ਵਿੱਚ ਤੁਹਾਡੇ ਤਕਡ਼ੇ ਵਿਸ਼ਵਾਸ ਨੂੰ ਦੇਖਕੇ ਖੁਸ਼ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਡੇ ਤੋਂ ਦੂਰ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੇ ਜੀਵਨ ਦੇ ਚਾਲ-ਚਲਣ ਅਤੇ ਤੁਹਾਡੀ ਮਸੀਹ ਉੱਤੇ ਵਿਸ਼ਵਾਸ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بھانویں میرا جِسم تُہاتھوں دُور اے پر میری رُوح تُہاڈے نال اے۔ تے تُہاڈے ڈھب تے پکّے اِیمان نُوں ویکھ کے خُوش آں جیہڑا مسِیح اُتّے اے۔
Punjabi Standard Bible (Punjabi Standard Bible) 2023
ਕਿਉਂਕਿ ਸਰੀਰਕ ਤੌਰ 'ਤੇ ਭਾਵੇਂ ਮੈਂ ਤੁਹਾਡੇ ਤੋਂ ਦੂਰ ਹਾਂ, ਪਰ ਆਤਮਾ ਵਿੱਚ ਤੁਹਾਡੇ ਨਾਲ ਹਾਂ ਅਤੇ ਤੁਹਾਡੇ ਅਨੁਸ਼ਾਸਨ ਅਤੇ ਮਸੀਹ ਵਿੱਚ ਤੁਹਾਡੇ ਵਿਸ਼ਵਾਸ ਦੀ ਦ੍ਰਿੜ੍ਹਤਾ ਨੂੰ ਵੇਖ ਕੇ ਪ੍ਰਸੰਨ ਹੁੰਦਾ ਹਾਂ।