Colossians 3:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਹਾਡਾ ਪੁਨਰ ਉੱਥਾਨ ਮਸੀਹ ਨਾਲ ਹੋਇਆ ਹੈ, ਤਾਂ ਸਵਰਗੀ ਚੀਜ਼ਾਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰੋ। ਮੇਰਾ ਭਾਵ ਹੈ ਉਹ ਚੀਜ਼ਾਂ ਜਿਹੜੀਆਂ ਮਸੀਹ ਦੇ ਪਾਸ ਹਨ ਜਿੱਥੇ ਕਿ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੋਇਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਮਸੀਹ ਦੇ ਨਾਲ ਜਿਊਂਦੇ ਕੀਤੇ ਗਏ ਹੋ ਇਸ ਲਈ ਤੁਸੀਂ ਆਪਣੇ ਮਨਾਂ ਨੂੰ ਸਵਰਗੀ ਚੀਜ਼ਾਂ ਉੱਤੇ ਲਾਵੋ ਜਿੱਥੇ ਮਸੀਹ ਪਰਮੇਸ਼ਰ ਦੇ ਸੱਜੇ ਹੱਥ ਵਿਰਾਜਮਾਨ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਕਿਉਂਕਿ ਤੁਸੀਂ ਮਸੀਹ ਦੇ ਨਾਲ ਜਿਵਾਲੇ ਗਏ ਹੋ, ਆਪਣੇ ਮਨ ਨੂੰ ਉੱਪਰਲੀਆਂ ਚੀਜ਼ਾਂ ਬਾਰੇ ਸੋਚੋ, ਜਿਥੇ ਮਸੀਹ ਹੈ, ਪਰਮੇਸ਼ਵਰ ਦੇ ਸੱਜੇ ਹੱਥ ਬਿਰਾਜਮਾਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜੇ ਤੁਸੀਂ ਮਸੀਹ ਦੇ ਨਾਲ ਜਿਵਾਏ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ
Punjabi ERV
ਜੇਕਰ ਤੁਹਾਡਾ ਪੁਨਰ ਉਥਾਨ ਮਸੀਹ ਨਾਲ ਹੋਇਆ ਹੈ, ਤਾਂ ਸਵਰਗੀ ਚੀਜ਼ਾਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰੋ। ਮੇਰਾ ਭਾਵ ਹੈ ਉਹ ਚੀਜ਼ਾਂ ਜਿਹਡ਼ੀਆਂ ਮਸੀਹ ਦੇ ਪਾਸ ਹਨ ਜਿਥੇ ਕਿ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੋਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جے تُسی مسِیح نال جوالے گئے ہو تاں اُتّے دِیاں شیواں نُوں لبّھدے رہو۔ جِتّھے مسِیح رہندا اے تے خُدا دے سَجّے ہتّھ بَیٹھا اے۔
Punjabi Standard Bible (Punjabi Standard Bible) 2023
ਇਸ ਲਈ ਜੇ ਤੁਸੀਂ ਮਸੀਹ ਦੇ ਨਾਲ ਜਿਵਾਏ ਗਏ ਤਾਂ ਉਤਾਂਹ ਦੀਆਂ ਗੱਲਾਂ ਦੀ ਖੋਜ ਵਿੱਚ ਰਹੋ ਜਿੱਥੇ ਮਸੀਹ ਪਰਮੇਸ਼ਰ ਦੇ ਸੱਜੇ ਹੱਥ ਬਿਰਾਜਮਾਨ ਹੈ।