Colossians 3:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਨਵੇਂ ਜੀਵਨ ਵਿੱਚ ਯੂਨਾਨੀਆਂ ਅਤੇ ਯਹੂਦੀਆਂ ਵਿੱਚਕਾਰ ਕੋਈ ਅੰਤਰ ਨਹੀਂ। ਉਨ੍ਹਾਂ ਲੋਕਾਂ ਵਿੱਚਕਾਰ ਜਿਨ੍ਹਾਂ ਦੀ ਸੁੰਨਤ ਹੋਈ ਹੈ ਅਤੇ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਜਾਂ ਜਿਹੜੇ ਲੋਕ ਕਿਸੇ ਬਾਹਰਲੇ ਦੇਸ਼ ਦੇ ਜਾਂ ਸੱਕੂਥੀ ਹਨ, ਕੋਈ ਅੰਤਰ ਨਹੀਂ। ਅਜ਼ਾਦ ਲੋਕਾਂ ਅਤੇ ਗੁਲਾਮਾਂ ਵਿੱਚਕਾਰ ਕੋਈ ਅੰਤਰ ਨਹੀਂ। ਪਰੰਤੂ ਮਸੀਹ ਉਨ੍ਹਾਂ ਸਮੂਹ ਸ਼ਰਧਾਲੂਆਂ ਵਿੱਚ ਹੈ। ਅਤੇ ਮਸੀਹ ਹੀ ਜਿਹੜਾ ਸਰਬ ਉੱਚ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਨਾ ਕੋਈ ਯੂਨਾਨੀ ਜਾਂ ਯਹੂਦੀ, ਸੁੰਨਤੀ ਜਾਂ ਅਸੁੰਨਤੀ, ਗ਼ੈਰ ਯੂਨਾਨੀ ਜਾਂ ਸਕੂਥੀ, ਆਜ਼ਾਦ ਜਾਂ ਗ਼ੁਲਾਮ ਪਰ ਮਸੀਹ ਹੀ ਸਭ ਕੁਝ ਹਨ ਅਤੇ ਉਹ ਸਭ ਵਿੱਚ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਥੇ ਕੋਈ ਗ਼ੈਰ-ਯਹੂਦੀ, ਯਹੂਦੀ, ਸੁੰਨਤ ਕੀਤੇ ਜਾਂ ਅਸੁੰਨਤੇ, ਵਹਿਸ਼ੀ, ਸਿਥੀਅਨ, ਗੁਲਾਮ ਜਾਂ ਅਜ਼ਾਦ ਨਹੀਂ ਹਨ, ਪਰ ਮਸੀਹ ਸਭ ਕੁਝ ਹੈ, ਅਤੇ ਸਭ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸੱਕਦਾ ਪਰ ਮਸੀਹ ਸੱਭੋ ਕੁਝ ਅਤੇ ਸਭਨਾਂ ਵਿੱਚ ਹੈ।।
Punjabi ERV
ਇਸ ਨਵੇਂ ਜੀਵਨ ਵਿੱਚ ਯੂਨਾਨੀਆਂ ਅਤੇ ਯਹੂਦੀਆਂ ਵਿਚਕਾਰ ਕੋਈ ਅੰਤਰ ਨਹੀਂ। ਉਨ੍ਹਾਂ ਲੋਕਾਂ ਵਿਚਕਾਰ ਜਿਨ੍ਹਾਂ ਦੀ ਸੁੰਨਤ ਹੋਈ ਹੈ ਅਤੇ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਜਾਂ ਜਿਹਡ਼ੇ ਲੋਕ ਕਿਸੇ ਬਾਹਰਲੇ ਦੇਸ਼ ਦੇ ਜਾਂ ਸਕੂਥੀ ਹਨ, ਕੋਈ ਅੰਤਰ ਨਹੀਂ। ਅਜ਼ਾਦ ਲੋਕਾਂ ਅਤੇ ਗੁਲਾਮਾਂ ਵਿਚਕਾਰ ਕੋਈ ਅੰਤਰ ਨਹੀਂ। ਪਰੰਤੂ ਮਸੀਹ ਉਨ੍ਹਾਂ ਸਮੂਹ ਸ਼ਰਧਾਲੂਆਂ ਵਿੱਚ ਹੈ। ਅਤੇ ਮਸੀਹ ਹੀ ਜਿਹਡ਼ਾ ਸਰਬ ਉਚ੍ਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوتھے نا یُونانی رہیا نا یہُودی نا سُنتی بَیٹھے ہوئے نا بَیٹھے ہوئے نا وحشی نا سکُوتی نا غلام نا اَزاد نِرا مسِیح سبھ کُجھ تے ساریاں وِچ اے۔
Punjabi Standard Bible (Punjabi Standard Bible) 2023
ਇੱਥੇ ਨਾ ਕੋਈ ਯੂਨਾਨੀ, ਨਾ ਯਹੂਦੀ, ਨਾ ਸੁੰਨਤੀ, ਨਾ ਅਸੁੰਨਤੀ, ਨਾ ਓਪਰਾ, ਨਾ ਸਕੂਥੀ, ਨਾ ਗੁਲਾਮ ਅਤੇ ਨਾ ਅਜ਼ਾਦ ਹੈ, ਪਰ ਮਸੀਹ ਹੀ ਸਭ ਕੁਝ ਅਤੇ ਸਭ ਵਿੱਚ ਹੈ।