Colossians 3:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕੀ ਹੋ। ਉਸ ਨੇ ਤੁਹਾਨੂੰ ਪਵਿੱਤਰ ਬਣਾਇਆ ਅਤੇ ਉਹ ਤੁਹਾਨੂੰ ਪਿਆਰ ਕਰਦਾ ਹੈ। ਇਸ ਲਈ ਹਮੇਸ਼ਾ ਹਮਦਰਦੀ, ਕਿਰਪਾ, ਨਿਮ੍ਰਤਾ, ਸੱਜਨਤਾ ਅਤੇ ਸਬਰ ਨਾਲ ਭਰਪੂਰ ਰਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪਰਮੇਸ਼ਰ ਦੇ ਚੁਣੇ ਹੋਏ ਪਵਿੱਤਰ ਅਤੇ ਪਿਆਰੇ ਲੋਕਾਂ ਵਰਗਾ ਜੀਵਨ ਗੁਜ਼ਾਰੋ । ਤੁਸੀਂ ਤਰਸ, ਦਇਆ, ਨਿਮਰਤਾ, ਸ਼ੀਲ ਸੁਭਾਅ ਅਤੇ ਧੀਰਜ ਨੂੰ ਪਹਿਨ ਲਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਜਿਵੇਂ ਕਿ ਪਰਮੇਸ਼ਵਰ ਦੇ ਚੁਣੇ ਹੋਏ ਲੋਕ, ਪਵਿੱਤਰ ਅਤੇ ਪਿਆਰੇ ਤੌਰ ਤੇ ਪਿਆਰ ਕਰਦੇ ਹਨ, ਆਪਣੇ ਆਪ ਨੂੰ ਦਿਆਲੂ, ਦਯਾ, ਨਿਮਰਤਾ, ਨਰਮਾਈ ਅਤੇ ਸਬਰ ਨਾਲ ਪਹਿਨੋ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਪਰਮੇਸ਼ੁਰ ਦਿਆਂ ਚੁਣਿਆਂ ਹੋਇਆਂ ਵਾਂਙੁ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮਦਿਲੀ, ਦਿਆਲਗੀ, ਅਧੀਨਗੀ, ਨਰਮਾਈ ਅਤੇ ਧੀਰਜ ਨੂੰ ਪਹਿਨ ਲਓ
Punjabi ERV
ਕਿਉਂਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕੀ ਹੋ। ਉਸਨੇ ਤੁਹਾਨੂੰ ਪਵਿੱਤਰ ਬਣਾਇਆ ਅਤੇ ਉਹ ਤੁਹਾਨੂੰ ਪਿਆਰ ਕਰਦਾ ਹੈ। ਇਸ ਲਈ ਹਮੇਸ਼ਾ ਹਮਦਰਦੀ, ਕਿਰਪਾ, ਨਿਮ੍ਰਤਾ, ਸਜ੍ਜਨਤਾ ਅਤੇ ਸਬਰ ਨਾਲ ਭਰਪੂਰ ਰਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو خُدا دے چُنیاں ہویاں وانگر۔ جیہڑے پاک تے پیارے نیں۔ رَحم دِلی تے مِہربانی تے عاجزی تے حلِیمی تے برداشت دا لباس پاؤ۔
Punjabi Standard Bible (Punjabi Standard Bible) 2023
ਇਸ ਲਈ ਪਰਮੇਸ਼ਰ ਦੇ ਚੁਣੇ ਹੋਏ ਪਵਿੱਤਰ ਅਤੇ ਪਿਆਰੇ ਲੋਕਾਂ ਵਾਂਗ, ਦਿਲੀ ਤਰਸ, ਦਿਆਲਗੀ, ਦੀਨਤਾ, ਨਿਮਰਤਾ ਅਤੇ ਧੀਰਜ ਨੂੰ ਪਹਿਨ ਲਵੋ।