Colossians 3:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦੂਸਰੇ ਨਾਲ ਨਾਰਾਜ਼ ਨਾ ਹੋਵੋ, ਸਗੋਂ ਇੱਕ ਦੂਸਰੇ ਨੂੰ ਮਾਫ਼ ਕਰ ਦਿਉ। ਜੇ ਕੋਈ ਵਿਅਕਤੀ ਤੁਹਾਡੇ ਨਾਲ ਕੁਝ ਗਲਤ ਕਰਦਾ ਹੈ, ਉਸ ਨੂੰ ਮਾਫ਼ ਕਰ ਦਿਉ। ਤੁਹਾਨੂੰ ਹੋਰਨਾਂ ਨੂੰ ਉਵੇਂ ਮੁਆਫ਼ ਕਰ ਦੇਣਾ ਚਾਹੀਦਾ ਹੈ ਜਿਵੇਂ ਪ੍ਰਭੂ ਨੇ ਤੁਹਾਨੂੰ ਮੁਆਫ਼ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦੂਜੇ ਨੂੰ ਸਹਿਣ ਕਰੋ । ਜੇਕਰ ਕਿਸੇ ਦੇ ਵਿਰੁੱਧ ਕੋਈ ਸ਼ਿਕਾਇਤ ਹੈ ਤਾਂ ਇੱਕ ਦੂਜੇ ਨੂੰ ਮਾਫ਼ ਕਰ ਦੇਵੋ । ਜਿਸ ਤਰ੍ਹਾਂ ਪ੍ਰਭੂ ਨੇ ਤੁਹਾਨੂੰ ਮਾਫ਼ ਕੀਤਾ ਹੈ, ਉਸੇ ਤਰ੍ਹਾਂ ਤੁਸੀਂ ਵੀ ਮਾਫ਼ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ-ਦੂਜੇ ਨਾਲ ਸਹਿਣਸ਼ੀਲਤਾ ਰੱਖੋ ਅਤੇ ਇੱਕ-ਦੂਜੇ ਨੂੰ ਮਾਫ਼ ਕਰੋ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਕਿਸੇ ਨਾਲ ਸ਼ਿਕਾਇਤ ਹੈ। ਮਾਫ ਕਰ ਦਿਓ ਜਿਵੇਂ ਪ੍ਰਭੂ ਨੇ ਤੁਹਾਨੂੰ ਮਾਫ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਏ ਦੀ ਸਹਿ ਲਵੇ ਅਤੇ ਇੱਕ ਦੂਏ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੁ ਨੇ ਤੁਹਾਨੂੰ ਮਾਫ਼ ਕੀਤਾ ਤਿਵੇਂ ਤੁਸੀਂ ਵੀ ਕਰੋ
Punjabi ERV
ਇੱਕ ਦੂਸਰੇ ਨਾਲ ਨਾਰਾਜ਼ ਨਾ ਹੋਵੋ, ਸਗੋਂ ਇੱਕ ਦੂਸਰੇ ਨੂੰ ਮਾਫ਼ ਕਰ ਦਿਉ। ਜੇ ਕੋਈ ਵਿਅਕਤੀ ਤੁਹਾਡੇ ਨਾਲ ਕੁਝ ਗਲਤ ਕਰਦਾ ਹੈ, ਉਸਨੂੰ ਮਾਫ਼ ਕਰ ਦਿਉ। ਤੁਹਾਨੂੰ ਹੋਰਨਾਂ ਨੂੰ ਉਵੇਂ ਮੁਆਫ਼ ਕਰ ਦੇਣਾ ਚਾਹੀਦਾ ਹੈ ਜਿਵੇਂ ਪ੍ਰਭੂ ਨੇ ਤੁਹਾਨੂੰ ਮੁਆਫ਼ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے کِسے نُوں دُوجے دی شکایت ہوئے تے اِک دُوجے دی برداشت کرے۔ تے اِک دُوجے دے قصور مُعاف کرے۔ جیویں خُداوند تُہاڈے قصور مُعاف کِیتے نیں اوسے طرح تُسی وی کرو۔
Punjabi Standard Bible (Punjabi Standard Bible) 2023
ਜੇ ਕਿਸੇ ਨੂੰ ਕਿਸੇ ਵਿਰੁੱਧ ਕੋਈ ਸ਼ਿਕਾਇਤ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੋ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦਿਓ। ਜਿਸ ਤਰ੍ਹਾਂ ਪ੍ਰਭੂ ਨੇ ਤੁਹਾਨੂੰ ਮਾਫ਼ ਕੀਤਾ, ਤੁਸੀਂ ਵੀ ਉਸੇ ਤਰ੍ਹਾਂ ਕਰੋ;