Colossians 3:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸੱਕ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਤੁਸੀਂ ਆਪਣੀਆਂ ਸੰਸਾਰਕ ਵਾਸ਼ਨਾਵਾਂ ਨੂੰ ਮਾਰ ਦੇਵੋ, ਭਾਵ ਵਿਭਚਾਰ, ਅਨੈਤਿਕਤਾ, ਕਾਮਨਾ, ਬੁਰੀ ਲਾਲਸਾ ਅਤੇ ਲੋਭ, ਜੋ ਕਿ ਮੂਰਤੀ ਪੂਜਾ ਦੇ ਬਰਾਬਰ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜੋ ਵੀ ਤੁਹਾਡੇ ਧਰਤੀ ਦੇ ਸੁਭਾਅ ਨਾਲ ਸੰਬੰਧਿਤ ਹੈ ਨੂੰ ਮਾਰ ਦਿਓ: ਜਿਨਸੀ ਅਨੈਤਿਕਤਾ, ਅਪਵਿੱਤਰਤਾ, ਵਾਸਨਾ, ਬੁਰਾਈਆਂ ਦੀਆਂ ਇੱਛਾਵਾਂ ਅਤੇ ਲਾਲਚ, ਜੋ ਮੂਰਤੀ ਪੂਜਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਤੁਸੀਂ ਆਪਣੇ ਅੰਗਾਂ ਨੂੰ ਜੋ ਧਰਤੀ ਉੱਤੇ ਹਨ ਮਾਰ ਸੁੱਟੋ ਅਰਥਾਤ ਹਰਾਮਕਾਰੀ, ਗੰਦ ਮੰਦ, ਕਾਮਨਾ, ਬੁਰੀ ਇੱਛਿਆ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ
Punjabi ERV
ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸਕ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اپنے اوہناں انگاں نُوں مار چھڈو۔ جیہڑے زمین اُتّے نیں۔ یعنی زنا تے پلِیتی۔ شہوت تے بُری خواہش تے لالچ نُوں جیہڑا بُت پرستی دے برابر اے۔
Punjabi Standard Bible (Punjabi Standard Bible) 2023
ਇਸ ਲਈ ਧਰਤੀ ਉਤਲੇ ਆਪਣੇ ਅੰਗਾਂ ਨੂੰ ਮਾਰ ਸੁੱਟੋ ਅਰਥਾਤ ਵਿਭਚਾਰ, ਅਸ਼ੁੱਧਤਾ, ਕਾਮਨਾ, ਬੁਰੀ ਲਾਲਸਾ ਅਤੇ ਲੋਭ ਨੂੰ ਜੋ ਕਿ ਮੂਰਤੀ-ਪੂਜਾ ਹੈ।