Colossians 4:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਰਿਸਤਰੱਖੁਸ ਵੱਲੋਂ ਸ਼ੁਭਕਾਮਨਾਵਾਂ। ਉਹ ਮੇਰੇ ਨਾਲ ਕੈਦ ਵਿੱਚ ਹੈ। ਮਰਕੁਸ, ਬਰਨਾਬਾਸ ਦੇ ਚਚੇਰਾ ਭਰਾ, ਵੱਲੋਂ ਵੀ ਸ਼ੁਭਕਾਮਨਾਵਾਂ। ਮੈਂ ਪਹਿਲਾਂ ਹੀ ਤੁਹਾਨੂੰ ਉਸ ਬਾਰੇ ਹਿਦਾਇਤਾਂ ਦੇ ਚੁੱਕਿਆ ਹਾਂ ਜਦੋਂ ਉਹ ਆਵੇਗਾ, ਉਸਦਾ ਸੁਆਗਤ ਕਰਿਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਰਿਸਤਰਖੁਸ, ਜੋ ਮੇਰੇ ਨਾਲ ਕੈਦ ਵਿੱਚ ਹੈ, ਤੁਹਾਨੂੰ ਨਮਸਕਾਰ ਕਹਿੰਦਾ ਹੈ ਅਤੇ ਇਸੇ ਤਰ੍ਹਾਂ ਬਰਨਾਬਾਸ ਦਾ ਰਿਸ਼ਤੇ ਵਿੱਚੋਂ ਭਰਾ ਮਰਕੁਸ ਵੀ ਨਮਸਕਾਰ ਕਹਿੰਦਾ ਹੈ । ਉਸ ਦੇ ਬਾਰੇ ਤੁਸੀਂ ਪਹਿਲਾਂ ਹੀ ਹਿਦਾਇਤ ਪ੍ਰਾਪਤ ਕਰ ਚੁੱਕੇ ਹੋ ਕਿ ਜਦੋਂ ਉਹ ਤੁਹਾਡੇ ਕੋਲ ਆਵੇ, ਤਾਂ ਉਸ ਦਾ ਚੰਗੀ ਤਰ੍ਹਾਂ ਸੁਆਗਤ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰਾ ਸਾਥੀ ਕੈਦੀ ਅਰਿਸਤਰਖੁਸ ਤੁਹਾਡੇ ਨਾਲ ਨਮਸਕਾਰ ਭੇਜਦਾ ਹੈ, ਜਿਵੇਂ ਕਿ ਬਰਨਬਾਸ ਦਾ ਚਚੇਰਾ ਭਰਾ ਮਾਰਕਸ। (ਤੁਹਾਨੂੰ ਉਸਦੇ ਬਾਰੇ ਹਦਾਇਤਾਂ ਮਿਲੀਆਂ ਹਨ; ਜੇ ਉਹ ਤੁਹਾਡੇ ਕੋਲ ਆਉਂਦਾ ਹੈ ਤਾਂ ਉਸਦਾ ਸਵਾਗਤ ਕਰੋ।)
Punjabi Bible 2016 - ਪਵਿੱਤਰ ਬਾਈਬਲ O.V.
ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਸਾਕ ਹੈ ਜਿਹ ਦੇ ਵਿਖੇ ਤੁਹਾਨੂੰ ਹੁਕਮ ਮਿਲਿਆ ਸੀ - ਜੇ ਉਹ ਤੁਹਾਡੇ ਕੋਲ ਆਵੇ ਤਾਂ ਉਹ ਦਾ ਆਦਰ ਭਾਉ ਕਰਨਾ
Punjabi ERV
ਅਰਿਸਤਰਖੁਸ ਵੱਲੋਂ ਸ਼ੁਭਕਾਮਨਾਵਾਂ। ਉਹ ਮੇਰੇ ਨਾਲ ਕੈਦ ਵਿੱਚ ਹੈ। ਮਰਕੁਸ, ਬਰਨਾਬਾਸ ਦੇ ਚਚੇਰਾ ਭਰਾ, ਵੱਲੋਂ ਵੀ ਸ਼ੁਭਕਾਮਨਾਵਾਂ। ਮੈਂ ਪਹਿਲਾਂ ਹੀ ਤੁਹਾਨੂੰ ਉਸ ਬਾਰੇ ਹਿਦਾਇਤਾਂ ਦੇ ਚੁਕਿਆ ਹਾਂ ਜਦੋਂ ਉਹ ਆਵੇਗਾ, ਉਸਦਾ ਸੁਆਗਤ ਕਰਿਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਭਰਾ ਹੈ ਜਿਸ ਦੇ ਬਾਰੇ ਤੁਹਾਨੂੰ ਹੁਕਮ ਮਿਲਿਆ ਸੀ ਜੋ ਉਹ ਤੁਹਾਡੇ ਕੋਲ ਆਵੇ ਤਾਂ ਤੁਸੀਂ ਉਹ ਦਾ ਆਦਰ ਮਾਣ ਕਰਨਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ارِسترخُس جیہڑا میرے نال قید اے تے برنباس دا بھرا مرقس (جِہدی بابت تُہانوں حُکم مِلے سن جے اوہ تُہاڈے کول آوے تے اوہنوں چنگی طرح مِلنا۔)
Punjabi Standard Bible (Punjabi Standard Bible) 2023
ਮੇਰਾ ਸੰਗੀ ਕੈਦੀ ਅਰਿਸਤਰਖੁਸ ਅਤੇ ਮਰਕੁਸ ਜੋ ਬਰਨਬਾਸ ਦਾ ਸੰਬੰਧੀ ਹੈ (ਜਿਸ ਦੇ ਵਿਖੇ ਤੁਹਾਨੂੰ ਹਿਦਾਇਤਾਂ ਮਿਲੀਆਂ ਕਿ ਜੇ ਉਹ ਤੁਹਾਡੇ ਕੋਲ ਆਵੇ ਤਾਂ ਉਸ ਦਾ ਸੁਆਗਤ ਕਰਨਾ)