Colossians 4:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਪਫ਼੍ਰਾਸ ਵੱਲੋਂ ਵੀ ਤੁਹਾਨੂੰ ਸ਼ੁਭਕਾਮਨਾਵਾਂ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦੇ ਸੇਵਕਾਂ ਵਿੱਚੋਂ ਇੱਕ ਹੈ। ਉਹ ਹਮੇਸ਼ਾ ਗੰਭੀਰਤਾਪੂਰਵਕ ਪਰਮੇਸ਼ੁਰ ਨੂੰ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕਰਦਾ ਹੈ ਤਾਂ ਜੋ ਤੁਸੀਂ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਧੋ ਅਤੇ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰੋ ਜੋ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਹਾਡੇ ਕੋਲ ਹੋਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਪਫ਼ਰਾਸ ਜੋ ਤੁਹਾਡੇ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦਾ ਦਾਸ ਹੈ, ਤੁਹਾਨੂੰ ਨਮਸਕਾਰ ਕਹਿੰਦਾ ਹੈ । ਉਹ ਹਮੇਸ਼ਾ ਪੂਰੇ ਦਿਲ ਨਾਲ ਤੁਹਾਡੇ ਲਈ ਪ੍ਰਾਰਥਨਾ ਕਰਦਾ ਹੈ ਕਿ ਤੁਸੀਂ ਪੱਕੇ ਅਤੇ ਸੰਪੂਰਨ ਵਿਸ਼ਵਾਸੀਆਂ ਦੀ ਤਰ੍ਹਾਂ ਅਟੱਲ ਰਹੋ ਅਤੇ ਪਰਮੇਸ਼ਰ ਦੀ ਇੱਛਾ ਦੇ ਆਗਿਆਕਾਰੀ ਰਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਪਫ੍ਰਾਸ, ਜਿਹੜਾ ਤੁਹਾਡੇ ਵਿੱਚੋਂ ਇੱਕ ਹੈ ਅਤੇ ਮਸੀਹ ਯਿਸ਼ੂ ਦਾ ਇੱਕ ਸੇਵਕ ਹੈ, ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਉਹ ਹਮੇਸ਼ਾ ਤੁਹਾਡੇ ਲਈ ਪ੍ਰਾਰਥਨਾ ਵਿੱਚ ਲੜ ਰਿਹਾ ਹੈ, ਤਾਂ ਜੋ ਤੁਸੀਂ ਪਰਮੇਸ਼ਵਰ ਦੀ ਸਾਰੀ ਇੱਛਾ ਵਿੱਚ ਦ੍ਰਿੜ ਹੋਵੋ, ਪਰਿਪੱਕ ਅਤੇ ਪੂਰਾ ਭਰੋਸਾ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਇਪਫ੍ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡੀ ਸੁਖ ਸਾਂਦ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਜਤਨ ਕਰਦਾ ਹੈ ਭਈ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਿਆ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ
Punjabi ERV
ਇਪਫ਼੍ਰਾਸ ਵੱਲੋਂ ਵੀ ਤੁਹਾਨੂੰ ਸ਼ੁਭਕਾਮਨਾਵਾਂ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦੇ ਸੇਵਕਾਂ ਵਿੱਚੋਂ ਇੱਕ ਹੈ। ਉਹ ਹਮੇਸ਼ਾ ਗੰਭੀਰਤਾਪੂਰਵਕ ਪਰਮੇਸ਼ੁਰ ਨੂੰ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕਰਦਾ ਹੈ ਤਾਂ ਜੋ ਤੁਸੀਂ ਆਤਮਕ ਤੌਰ ਤੇ ਪੂਰੀ ਤਰ੍ਹਾਂ ਵਧੋ ਅਤੇ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰੋ ਜੋ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਹਾਡੇ ਕੋਲ ਹੋਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِپَفراس جیہڑا تُہاڈے وِچوں اے تے مسِیح یِسُوع دا خادم اے تُہانوں سلام آکھدا اے۔ اوہ تُہاڈے لئی دُعا وِچ سدا دَوڑ بھج کر دا رہندا اے۔ تاں جو تُسی خُدا دی پُوری مرضی وِچ کامِل تے پکّے یقِین والے رہو۔
Punjabi Standard Bible (Punjabi Standard Bible) 2023
ਇਪਫ੍ਰਾਸ, ਜੋ ਤੁਹਾਡੇ ਹੀ ਵਿੱਚੋਂ ਹੈ ਅਤੇ ਮਸੀਹ ਯਿਸੂ ਦਾ ਦਾਸ ਹੈ, ਤੁਹਾਨੂੰ ਸਲਾਮ ਕਹਿੰਦਾ ਹੈ ਅਤੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਹਮੇਸ਼ਾ ਤੁਹਾਡੇ ਲਈ ਯਤਨ ਕਰਦਾ ਹੈ ਕਿ ਤੁਸੀਂ ਸੰਪੂਰਨ ਹੋਵੋ ਅਤੇ ਪੂਰੇ ਭਰੋਸੇ ਨਾਲ ਪਰਮੇਸ਼ਰ ਦੀ ਇੱਛਾ 'ਤੇ ਕਾਇਮ ਰਹੋ।