Colossians 4:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਅਸੀਂ ਮਸੀਹ ਬਾਰੇ ਉਸ ਗੁਪਤ ਸੱਚ ਦਾ ਪ੍ਰਚਾਰ ਲੋਕਾਂ ਨੂੰ ਕਰਨ ਯੋਗ ਹੋਈਏ ਜੋ ਪਰਮੇਸ਼ੁਰ ਨੇ ਸਾਡੇ ਤੇ ਪਰਗਟ ਕੀਤਾ ਹੈ। ਮੈਂ ਇਸ ਲਈ ਕੈਦ ਵਿੱਚ ਹਾਂ ਕਿਉਂਕਿ ਮੈਂ ਇਸ ਸੱਚ ਦਾ ਪ੍ਰਚਾਰ ਕਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ਰ ਸਾਡੇ ਲਈ ਮਸੀਹ ਦੇ ਸੰਦੇਸ਼ ਦੇ ਭੇਤ ਨੂੰ ਸੁਣਾਉਣ ਦੇ ਲਈ ਦਰਵਾਜ਼ਾ ਖੋਲ੍ਹਣ ਜਿਸ ਦੇ ਲਈ ਮੈਂ ਕੈਦ ਵਿੱਚ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ਵਰ ਸਾਡੇ ਸੰਦੇਸ਼ ਲਈ ਇੱਕ ਦਰਵਾਜ਼ਾ ਖੋਲ੍ਹ ਦੇਵੇ, ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਪ੍ਰਚਾਰ ਕਰ ਸਕੀਏ, ਜਿਸ ਲਈ ਮੈਂ ਜੰਜ਼ੀਰਾਂ ਵਿੱਚ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਸਾਡੇ ਲਈ ਭੀ ਪ੍ਰਾਰਥਨਾ ਕਰੋ ਭਈ ਪਰਮੇਸ਼ੁਰ ਸਾਡੇ ਲਈ ਬਾਣੀ ਲਈ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਹ ਦੇ ਕਾਰਨ ਮੈਂ ਜਕੜਿਆ ਵੀ ਪਿਆ ਹਾਂ
Punjabi ERV
ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਅਸੀਂ ਮਸੀਹ ਬਾਰੇ ਉਸ ਗੁਪਤ ਸੱਚ ਦਾ ਪ੍ਰਚਾਰ ਲੋਕਾਂ ਨੂੰ ਕਰਨ ਯੋਗ ਹੋਈਏ ਜੋ ਪਰਮੇਸ਼ੁਰ ਨੇ ਸਾਡੇ ਤੇ ਪਰਗਟ ਕੀਤਾ ਹੈ। ਮੈਂ ਇਸ ਲਈ ਕੈਦ ਵਿੱਚ ਹਾਂ ਕਿਉਂਕਿ ਮੈਂ ਇਸ ਸੱਚ ਦਾ ਪ੍ਰਚਾਰ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ੁਰ ਸਾਡੇ ਲਈ ਬਾਣੀ ਦਾ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਸ ਦੇ ਕਾਰਨ ਮੈਂ ਕੈਦ ਵਿੱਚ ਹਾਂ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نال نال ساڈے لئی وی دُعا منگیا کرو پئی خُدا ساڈے اُتّے کلام دا بُوہا کھولے۔ تاں جو مَیں مسِیح دا اوہ بھیت بیان کراں جِہدے سببّوں بَدّھا ہویا آں۔
Punjabi Standard Bible (Punjabi Standard Bible) 2023
ਇਸ ਦੇ ਨਾਲ ਹੀ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ਰ ਸਾਡੇ ਲਈ ਵਚਨ ਦੇ ਪ੍ਰਚਾਰ ਦਾ ਦਰਵਾਜ਼ਾ ਖੋਲ੍ਹੇ ਤਾਂਕਿ ਅਸੀਂ ਮਸੀਹ ਦਾ ਭੇਤ ਦੱਸ ਸਕੀਏ। ਇਸੇ ਦੇ ਕਾਰਨ ਮੈਂ ਕੈਦ ਵਿੱਚ ਵੀ ਪਿਆ ਹਾਂ,