Colossians 4:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਸੀਹ ਵਿੱਚ ਇੱਕ ਪਿਆਰਾ ਭਰਾ, ਤੁਖਿਕੁਸ। ਉਹ ਮੇਰੇ ਨਾਲ ਪ੍ਰਭੂ ਲਈ ਕੰਮ ਕਰਦਿਆਂ ਭਰੋਸੇਯੋਗ ਸੇਵਕ ਹੈ। ਉਹ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੇਵੇਗਾ। ਜਿਹੜੀਆਂ ਮੇਰੇ ਨਾਲ ਵਾਪਰ ਰਹੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਖਿਕੁਸ ਤੁਹਾਨੂੰ ਮੇਰੇ ਬਾਰੇ ਸਭ ਸਮਾਚਾਰ ਦੇਵੇਗਾ । ਉਹ ਪ੍ਰਭੂ ਦੇ ਕੰਮ ਵਿੱਚ ਸਾਡਾ ਪਿਆਰਾ ਭਰਾ, ਵਿਸ਼ਵਾਸ ਯੋਗ ਸਹਾਇਕ ਅਤੇ ਸਾਡਾ ਸਾਥੀ ਸੇਵਕ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਖਿਕੁਸ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੱਸੇਗਾ। ਉਹ ਪਿਆਰਾ ਭਰਾ, ਇੱਕ ਵਫ਼ਾਦਾਰ ਸੇਵਕ ਅਤੇ ਪ੍ਰਭੂ ਵਿੱਚ ਸਾਥੀ ਦਾਸ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਖਿਕੁਸ ਜਿਹੜਾ ਪ੍ਰਭੁ ਵਿੱਚ ਪਿਆਰਾ ਭਾਈ ਅਤੇ ਮਾਤਬਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਚਾਲ ਤੁਹਾਨੂੰ ਦੱਸੇਗਾ
Punjabi ERV
ਮਸੀਹ ਵਿੱਚ ਇੱਕ ਪਿਆਰਾ ਭਰਾ, ਤੁਖਿਕੁਸ। ਉਹ ਮੇਰੇ ਨਾਲ ਪ੍ਰਭੂ ਲਈ ਕੰਮ ਕਰਿਦਆਂ ਭਰੋਸੇਯੋਗ ਸੇਵਕ ਹੈ। ਉਹ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੇਵੇਗਾ। ਜਿਹਡ਼ੀਆਂ ਮੇਰੇ ਨਾਲ ਵਾਪਰ ਰਹੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਖਿਕੁਸ ਜਿਹੜਾ ਪ੍ਰਭੂ ਵਿੱਚ ਪਿਆਰਾ ਭਾਈ ਅਤੇ ਜ਼ਿੰਮੇਵਾਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਤੁਹਾਨੂੰ ਦੱਸੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پیارا بھرا تے دیانتدار خادم تُخِکس جیہڑا خُداوند دی سیوا وِچ سنگی اے۔ میرا سارا حال تُہانوں دسے گا۔
Punjabi Standard Bible (Punjabi Standard Bible) 2023
ਤੁਖਿਕੁਸ, ਜੋ ਪਿਆਰਾ ਭਾਈ ਅਤੇ ਵਿਸ਼ਵਾਸਯੋਗ ਸੇਵਕ ਤੇ ਪ੍ਰਭੂ ਵਿੱਚ ਸੰਗੀ ਦਾਸ ਹੈ, ਤੁਹਾਨੂੰ ਮੇਰੇ ਵਿਖੇ ਸਾਰੀਆਂ ਗੱਲਾਂ ਦੱਸੇਗਾ।