Daniel 1:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਨਬੂਕਦਨੱਸਰ ਨੂੰ ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਨਬੂਕਦਨੱਸਰ ਪਰਮੇਸ਼ੁਰ ਦੇ ਮੰਦਰ ਵਿੱਚੋਂ ਪਲੇਟਾਂ ਅਤੇ ਹੋਰ ਸਾਰੀਆਂ ਚੀਜ਼ਾਂ ਚੁੱਕ ਕੇ ਲੈ ਗਿਆ। ਉਹ ਇਨ੍ਹਾਂ ਚੀਜ਼ਾਂ ਨੂੰ ਸ਼ੀਨਾਰ ਦੀ ਧਰਤੀ ਤੇ ਲੈ ਗਿਆ। ਨਬੂਕਦਨੱਸਰ ਨੇ ਉਹ ਚੀਜ਼ਾਂ ਆਪਣੇ ਬੁੱਤਾਂ ਦੇ ਦੇਵਤਿਆਂ ਦੇ ਮੰਦਰ ਵਿੱਚ ਰੱਖ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਪ੍ਰਭੁ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ੁਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਹ ਉਨ੍ਹਾਂ ਨੂੰ ਸ਼ਿਨਆਰ ਦੀ ਧਰਤੀ ਵਿੱਚ ਆਪਣੇ ਦਿਓਤੇ ਦੇ ਘਰ ਵਿੱਚ ਲੈ ਗਿਆ ਅਤੇ ਉਹ ਭਾਂਡਿਆਂ ਨੂੰ ਆਪਣੇ ਦਿਓਤੇ ਦੇ ਭੰਡਾਰ ਵਿੱਚ ਲਿਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ੁਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਅਧਿਕਾਰ ਵਿੱਚ ਕਰ ਦਿੱਤਾ। ਉਹ ਉਹਨਾਂ ਨੂੰ ਸ਼ਿਨਾਰ ਦੀ ਧਰਤੀ ਵਿੱਚ ਆਪਣੇ ਦੇਵਤੇ ਦੇ ਘਰ ਵਿੱਚ ਲੈ ਗਿਆ ਅਤੇ ਉਹਨਾਂ ਭਾਂਡਿਆਂ ਨੂੰ ਆਪਣੇ ਦੇਵਤਿਆਂ ਦੇ ਭੰਡਾਰ ਵਿੱਚ ਰੱਖ ਦਿੱਤਾ।