Daniel 10:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਰਸ਼ਨ ਵਿੱਚਲੇ ਆਦਮੀ ਨੇ ਮੈਨੂੰ ਆਖਿਆ, “ਦਾਨੀਏਲ, ਪਰਮੇਸ਼ੁਰ ਤੈਨੂੰ ਬਹੁਤ ਪਿਆਰ ਕਰਦਾ ਹੈ। ਜਿਹੜੇ ਸ਼ਬਦ ਮੈਂ ਤੈਨੂੰ ਆਖ ਰਿਹਾ ਹਾਂ ਉਨ੍ਹਾਂ ਬਾਰੇ ਬਹੁਤ ਧਿਆਨ ਨਾਲ ਸੋਚ। ਉੱਠ ਖਲੋ, ਮੈਨੂੰ ਤੇਰੇ ਕੋਲ ਭੇਜਿਆ ਗਿਆ ਹੈ।” ਅਤੇ ਜਦੋਂ ਉਸ ਨੇ ਇਹ ਆਖਿਆ, ਮੈਂ ਉੱਠ ਕੇ ਖੜ੍ਹਾ ਹੋ ਗਿਆ। ਮੈਂ ਹਾਲੇ ਵੀ ਕੰਬ ਰਿਹਾ ਸਾਂ ਕਿਉਂ ਕਿ ਮੈਂ ਭੈਭੀਤ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਮੈਨੂੰ ਆਖਿਆ, ਹੇ ਦਾਨੀਏਲ ਅੱਤ ਪਿਆਰੇ ਮਨੁੱਖ, ਜੋ ਮੈਂ ਤੈਨੂੰ ਆਖਦਾ ਹਾਂ ਉਨ੍ਹਾਂ ਗੱਲਾਂ ਨੂੰ ਸਮਝ ਲੈ ਅਤੇ ਸਿੱਧਾ ਖਲੋ ਜਾਹ! ਕਿਉਂ ਜੋ ਮੈਂ ਤੇਰੇ ਕੋਲ ਹੁਣ ਭੇਜਿਆ ਗਿਆ ਹਾਂ ਅਤੇ ਜਦੋਂ ਉਸ ਨੇ ਮੈਨੂੰ ਇਹ ਗੱਲ ਕਹੀ ਤਾਂ ਮੈਂ ਕੰਬਦਾ ਕੰਬਦਾ ਖਲੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ ਪਿਆਰੇ ਮਨੁੱਖ, ਜੋ ਮੈਂ ਤੈਨੂੰ ਆਖਦਾ ਹਾਂ ਉਹਨਾਂ ਗੱਲਾਂ ਨੂੰ ਸਮਝ ਲੈ ਅਤੇ ਸਿੱਧਾ ਖੜਾ ਹੋ ਜਾ! ਕਿਉਂ ਜੋ ਮੈਂ ਤੇਰੇ ਕੋਲ ਹੁਣ ਭੇਜਿਆ ਗਿਆ ਹਾਂ ਅਤੇ ਜਦੋਂ ਉਸ ਨੇ ਮੈਨੂੰ ਇਹ ਗੱਲ ਕਹੀ ਤਾਂ ਮੈਂ ਕੰਬਦਾ-ਕੰਬਦਾ ਖੜਾ ਹੋ ਗਿਆ।