Daniel 10:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ, ਜਿਹੜਾ ਆਦਮੀ ਵਰਗਾ ਦਿਖਾਈ ਦਿੰਦਾ ਸੀ, ਮੇਰੇ ਹੋਠਾਂ ਨੂੰ ਛੁਹਿਆ। ਮੈਂ ਆਪਣਾ ਮੂੰਹ ਖੋਲ੍ਹਿਆ ਅਤੇ ਬੋਲਣਾ ਸ਼ੁਰੂ ਕੀਤਾ। ਮੈਂ ਆਪਣੇ ਸਾਹਮਣੇ ਖਲੋਤੇ ਹੋਏ ਨੂੰ ਆਖਿਆ, “ਸ਼੍ਰੀਮਾਨ, ਜੋ ਮੈਂ ਦਰਸ਼ਨ ਵਿੱਚ ਵੇਖਿਆ ਉਸ ਕਾਰਣ ਮੇਰਾ ਢਿੱਡ ਰਿੜਕ ਰਿਹਾ ਹੈ। ਮੈਂ ਬੇਸਹਾਰਾ ਅਨੁਭਵ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤ੍ਰਾਂ ਵਾਂਙੁ ਸੀ ਮੇਰੇ ਹੋਠਾਂ ਨੂੰ ਛੋਹਿਆ, ਤਦ ਮੈਂ ਆਪਣਾ ਮੂੰਹ ਖੋਲ੍ਹਿਆ ਅਤੇ ਬੋਲਿਆ ਅਤੇ ਜੋ ਮੇਰੇ ਸਾਹਮਣੇ ਖਲੋਤਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਸੋਗਾਂ ਨੇ ਮੇਰੇ ਉੱਤੇ ਹੱਲਾ ਕੀਤਾ ਹੈ ਅਤੇ ਮੇਰੇ ਵਿੱਚ ਰਤਾ ਬਲ ਨਹੀਂ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤਰਾਂ ਵਾਂਗੂੰ ਸੀ ਮੇਰੇ ਬੁਲ੍ਹਾਂ ਨੂੰ ਛੂਹਿਆ, ਤਦ ਮੈਂ ਆਪਣਾ ਮੂੰਹ ਖੋਲਿਆ ਅਤੇ ਬੋਲਿਆ ਜੋ ਮੇਰੇ ਸਾਹਮਣੇ ਖੜਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਦੁੱਖਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ ਅਤੇ ਮੇਰੇ ਵਿੱਚ ਕੁਝ ਵੀ ਬਲ ਨਹੀਂ ਰਿਹਾ।