Daniel 10:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਨੇ ਆਖਿਆ, “ਦਾਨੀਏਲ, ਭੈਭੀਤ ਨਾ ਹੋ। ਪਰਮੇਸ਼ੂਰ ਤੈਨੂੰ ਬਹੁਤ ਪਿਆਰ ਕਰਦਾ ਹੈ। ਤੈਨੂੰ ਸ਼ਾਂਤੀ ਮਿਲੇ। ਹੁਣ ਤਕੜਾ ਹੋ, ਮਜ਼ਬੂਤ ਬਣ।” ਜਦੋਂ ਉਸ ਨੇ ਮੇਰੇ ਨਾਲ ਗੱਲ ਕੀਤੀ, ਮੈਂ ਤਕੜਾ ਹੋ ਗਿਆ। ਫ਼ੇਰ ਮੈਂ ਆਖਿਆ, “ਸ਼੍ਰੀਮਾਨ, ਤੁਸੀਂ ਮੈਨੂੰ ਤਾਕਤ ਬਖਸ਼ੀ ਹੈ। ਹੁਣ ਤੁਸੀਂ ਗੱਲ ਕਰ ਸੱਕਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਬੋਲਿਆ, ਹੇ ਅੱਤ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁਖ ਸਾਂਦ ਹੋਵੇ! ਜ਼ੋਰ ਫੜ, ਹਾਂ ਬਲਵਾਨ ਹੋ! ਅਤੇ ਜਦੋਂ ਉਸ ਨੇ ਮੈਨੂੰ ਇਹ ਆਖਿਆ, ਮੈਂ ਜ਼ੋਰ ਪਾਇਆ ਅਰ ਬੋਲਿਆ ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੈਂ ਹੀ ਮੈਨੂੰ ਜ਼ੋਰ ਦਿੱਤਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਬੋਲਿਆ, ਹੇ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁੱਖ-ਸਾਂਦ ਹੋਵੇ! ਜ਼ੋਰ ਫੜ, ਹਾਂ, ਬਲਵਾਨ ਹੋ! ਜਦੋਂ ਉਸ ਨੇ ਮੈਨੂੰ ਇਹ ਆਖਿਆ ਮੈਂ ਜ਼ੋਰ ਪਾਇਆ ਅਤੇ ਬੋਲਿਆ, ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੂੰ ਹੀ ਮੈਨੂੰ ਜ਼ੋਰ ਦਿੱਤਾ ਹੈ!