Daniel 10:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਦਾਨੀਏਲ, ਇਸਤੋਂ ਪਹਿਲਾਂ ਕਿ ਮੈਂ ਜਾਵਾਂ ਮੈਂ ਤੈਨੂੰ ਇਹ ਗੱਲ ਜ਼ਰੂਰ ਦੱਸਾਂਗਾ ਕਿ ਸੱਚ ਦੀ ਕਿਤਾਬ ਅੰਦਰ ਕੀ ਲਿਖਿਆ ਹੋਇਆ ਹੈ। ਮੇਰੇ ਨਾਲ ਉਨ੍ਹਾਂ ਬਦੀ ਦੇ ਦੂਤਾਂ ਦੇ ਖਿਲਾਫ਼ ਮੀਕਾਏਲ ਤੋਂ ਬਿਨਾਂ ਹੋਰ ਕੋਈ ਨਹੀਂ ਖਲੋਁਦਾ। ਮੀਕਾਏਲ ਤੁਹਾਡੇ ਲੋਕਾਂ ਉੱਤੇ ਹਕੂਮਤ ਕਰਨ ਵਾਲਾ ਸ਼ਹਿਜ਼ਾਦਾ (ਦੂਤ) ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੈਨੂੰ ਦੱਸਾਂਗਾ ਜੋ ਕੁਝ ਸਚਿਆਈ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਅਤੇ ਕੋਈ ਨਹੀਂ ਹੈ ਜੋ ਇਨ੍ਹਾਂ ਗੱਲਾਂ ਵਿੱਚ ਮੇਰੀ ਸਹਾਇਤਾ ਕਰਨ ਲਈ ਲੱਕ ਬੰਨ੍ਹੇਗਾ ਇੱਕ ਮੀਕਾਏਲ ਬਾਝੋਂ ਜੋ ਤੁਹਾਡਾ ਪਰਧਾਨ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੁਝ ਸਚਿਆਈ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਮੈਂ ਤੈਨੂੰ ਦੱਸਦਾ ਹਾਂ; ਉਹਨਾਂ ਪ੍ਰਧਾਨਾਂ ਦੇ ਵਿਰੁੱਧ, ਤੁਹਾਡੇ ਪ੍ਰਧਾਨ ਮੀਕਾਏਲ ਤੋਂ ਬਿਨਾਂ ਮੇਰੇ ਨਾਲ ਸਥਿਰ ਰਹਿਣ ਵਾਲਾ ਕੋਈ ਨਹੀਂ ਹੈ।