Daniel 11:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੁਣ ਫ਼ੇਰ, ਦਾਨੀਏਲ, ਮੈਂ ਤੈਨੂੰ ਸੱਚ ਦਸਦਾ ਹਾਂ: ਤਿੰਨ ਹੋਰ ਰਾਜੇ ਫਾਰਸ ਵਿੱਚ ਹਕੂਮਤ ਕਰਨਗੇ। ਫ਼ੇਰ ਇੱਕ ਚੌਬਾ ਰਾਜਾ ਆਵੇਗਾ। ਉਹ ਚੌਬਾ ਰਾਜਾ ਫਾਰਸ ਦੇ ਆਪਣੇ ਤੋਂ ਪਹਿਲਾਂ ਦੇ ਸਾਰੇ ਹੋਰਨਾਂ ਰਾਜਿਆਂ ਨਾਲੋਂ ਵੱਧੇਰੇ ਅਮੀਰ ਹੋਵੇਗਾ। ਅਤੇ ਉਹ ਗ੍ਰੀਸ਼ ਦੇ ਰਾਜ ਦਾ ਧਿਆਨ ਆਕਰਸ਼ਿਤ ਕਰ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਣ ਮੈਂ ਤੈਨੂੰ ਸੱਚੀ ਗੱਲ ਦੱਸਾਂਗਾ । ਵੇਖ, ਫਾਰਸ ਵਿੱਚ ਤ੍ਰੈ ਰਾਜੇ ਹੋਰ ਵੀ ਉੱਠਣਗੇ ਅਤੇ ਚੌਥਾ ਸਭਨਾਂ ਨਾਲੋਂ ਵਧੀਕ ਧਨੀ ਹੋਵੇਗਾ ਅਤੇ ਜਦ ਉਹ ਆਪਣੇ ਧਨ ਕਰਕੇ ਜ਼ੋਰਾਵਰ ਹੋਵੇਗਾ ਤਾਂ ਉਹ ਸਭਨਾਂ ਨੂੰ ਚੁੱਕੇਗਾ ਭਈ ਯੂਨਾਨ ਦੇ ਰਾਜ ਦਾ ਸਾਹਮਣਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੁਣ ਮੈਂ ਤੈਨੂੰ ਸੱਚੀ ਗੱਲ ਦੱਸਾਂਗਾ। ਵੇਖ, ਫ਼ਾਰਸ ਵਿੱਚ ਤਿੰਨ ਰਾਜੇ ਹੋਰ ਵੀ ਉੱਠਣਗੇ ਅਤੇ ਚੌਥਾ ਸਭਨਾਂ ਨਾਲੋਂ ਵਧੀਕ ਧਨੀ ਹੋਵੇਗਾ ਅਤੇ ਜਦ ਉਹ ਆਪਣੇ ਧੰਨ ਕਰਕੇ ਜ਼ੋਰਾਵਰ ਹੋਵੇਗਾ, ਤਦ ਉਹ ਸਭਨਾਂ ਨੂੰ ਚੁੱਕੇਗਾ ਜੋ ਯੂਨਾਨ ਦੇ ਰਾਜ ਦਾ ਸਾਹਮਣਾ ਕਰਨ।